ਜਾਖੜ, ਬਾਜਵਾ ਤੇ ਰੰਧਾਵਾ ਨੇ ਕਮਿਊਨਟੀ ਸਿਹਤ ਕੇਂਦਰ ਕਲਾਨੌਰ ਦਾ ਕੀਤਾ ਦੌਰਾ

06/25/2020 2:25:32 PM

ਕਲਾਨੌਰ (ਵਤਨ) : ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਾਂਝੇ ਤੌਰ 'ਤੇ ਕਲਾਨੌਰ ਦੇ ਕਮਿਊਨਟੀ ਸਿਹਤ ਕੇਂਦਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਅਚਨਚੇਤ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੀ ਵਿਸੇਸ਼ ਤੌਰ ਤੇ ਹਾਜ਼ਰ ਰਹੇ। 

ਇਹ ਵੀ ਪੜ੍ਹੋਂ : ਕੋਰੋਨਾ ਲਾਗ ਦੀ ਬਿਮਾਰੀ ਦੌਰਾਨ ਸਰਕਾਰ ਨੇ ਨੀਲੇ ਕਾਰਡ ਕੱਟ ਕੇ ਗਰੀਬਾਂ ਦਾ ਹੱਕ ਮਾਰਿਆ!

ਇਸ ਦੌਰਾਨ ਕਲਾਨੌਰ ਦੇ ਸਿਹਤ ਕੇਂਦਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਜਾਗਰੂਕਤਾ ਮੁਹਿੰਮਾਂ ਦੀਆਂ ਉਕਤ ਮੰਤਰੀਆਂ ਵਲੋਂ ਸੰਤੁਸ਼ਟੀ ਪ੍ਰਗਟਾਉਂਦਿਆਂ ਸ਼ਲਾਘਾ ਕੀਤੀ ਗਈ। ਇਨ੍ਹਾਂ ਸੇਵਾਵਾਂ ਨੂੰ ਹੋਰ ਬਿਹਤਰ ਅਤੇ ਨਿਰੰਤਰ ਚੱਲਣ ਲਈ ਕਿਹਾ ਗਿਆ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਸਿਹਤ ਕੇਂਦਰ ਸਰਹੱਦੀ ਖੇਤਰ ਦੇ ਇਲਾਕਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ, ਜੋ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਪ੍ਰਤੀ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਦੇ ਹਨ।

ਇਹ ਵੀ ਪੜ੍ਹੋਂ :ਅੰਮ੍ਰਿਤਸਰ 'ਚ ਭਿਆਨਕ ਰੂਪ ਧਾਰ ਰਿਹੈ ਕੋਰੋਨਾ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ


Baljeet Kaur

Content Editor

Related News