ਗਣਤੰਤਰ ਦਿਵਸ ਦੇ ਮੱਦੇਨਜ਼ਰ ਕੀਤੀ ਗਈ ਵਾਹਨਾਂ ਦੀ ਚੈਕਿੰਗ

01/24/2019 5:42:03 PM

ਕਲਾਨੌਰ (ਮਨਮੋਹਨ ) : ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਪੁਲਸ ਵਲੋਂ ਸਰਹੱਦੀ ਕਸਬਾ ਕਲਾਨੌਰ ਅਤੇ ਸਰਹੱਦੀ ਪਿੰਡਾਂ 'ਚ ਸੁਰੱਖਿਆ ਪ੍ਰਬੰਧ ਤੇਜ਼ ਕਰ ਦਿੱਤੇ ਗਏ ਹਨ। ਪੁਲਸ ਵਲੋਂ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਉਣ ਲਈ ਟੀ-ਪੁਆਇੰਟ ਸਮੇਤ ਵੱਖ-ਵੱਖ ਸਥਾਨਾਂ 'ਤੇ ਇੰਸਪੈਕਟਰ ਜਗੀਰ ਸਿੰਘ ਦੀ ਰਹਿਨੁਮਾਈ ਹੇਠ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਇੰਸਪੈਕਟਰ ਜਗੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਣਤੰਤਰ ਦਿਵਸ ਦੇ ਸਬੰਧ 'ਚ ਅਮਨ ਸ਼ਾਂਤੀ ਬਹਾਲ ਰੱਖਣ ਦੇ ਮਕਸਦ ਨਾਲ ਪੁਲਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰਕੇ ਚੌਕਸੀ ਵਰਤੀ ਜਾ ਰਹੀ ਹੈ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਆਪਣੇ ਨਾਲ ਜ਼ਰੂਰ ਰੱਖਣ ਅਤੇ ਜੇਕਰ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

Baljeet Kaur

This news is Content Editor Baljeet Kaur