ਕਲਾਨੌਰ ਪੁਲਸ ਨੇ ਵਾਹਨ ਚੋਰ ਨੂੰ ਕਾਬੂ ਕਰ ਕੇ 4 ਚੋਰੀ ਦੇ ਮੋਟਰਸਾਈਕਲ ਤੇ ਸਕੂਟਰੀ ਕੀਤੀ ਬਰਾਮਦ

Monday, Aug 28, 2023 - 04:16 PM (IST)

ਕਲਾਨੌਰ ਪੁਲਸ ਨੇ ਵਾਹਨ ਚੋਰ ਨੂੰ ਕਾਬੂ ਕਰ ਕੇ 4 ਚੋਰੀ ਦੇ ਮੋਟਰਸਾਈਕਲ ਤੇ ਸਕੂਟਰੀ ਕੀਤੀ ਬਰਾਮਦ

ਕਲਾਨੌਰ (ਮਨਮੋਹਨ) : ਪੁਲਸ ਥਾਣਾ ਕਲਾਨੌਰ ਨੇ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ 4 ਚੋਰੀ ਦੇ ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਮੇਜਰ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਏ. ਐੱਸ. ਆਈ. ਰਣਧੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਰੁੜਿਆਣਾ ਮੋੜ ਵਿਖੇ ਨਾਕੇਬੰਦੀ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਸੁੱਖਾ ਮਸੀਹ ਪੁੱਤਰ ਨਰਿੰਦਰ ਮਸੀਹ ਵਾਸੀ ਬਸਰਾਵਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ, ਫਿਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ।

 ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਵਲੋਂ ਉਕਤ ਵਿਅਕਤੀ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਉਸ ਕੋਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਦੇ ਚਾਰ ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਨਸ਼ਾ ਵਿਰੋਧੀ ਕਮੇਟੀ ਵੱਲੋਂ ਨਸ਼ੇੜੀ ਕਾਬੂ, ਨਸ਼ੇ ਕਰਦਿਆਂ ਦੀ ਵੀਡੀਓ ਹੋਈ ਸੀ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News