ਕੱਲੂ ਸੋਹਲ ਵਾਸੀ ਵੱਲੋਂ ਚੋਰਾਂ ਤੇ ਨਸ਼ੇੜੀਆਂ ਦਾ ਬਾਈਕਾਟ, ਨਹੀਂ ਕੀਤੀ ਜਾਵੇਗੀ ਕੋਈ ਵੀ ਮਦਦ

Tuesday, Dec 17, 2024 - 04:52 PM (IST)

ਕੱਲੂ ਸੋਹਲ ਵਾਸੀ ਵੱਲੋਂ ਚੋਰਾਂ ਤੇ ਨਸ਼ੇੜੀਆਂ ਦਾ ਬਾਈਕਾਟ, ਨਹੀਂ ਕੀਤੀ ਜਾਵੇਗੀ ਕੋਈ ਵੀ ਮਦਦ

ਗੁਰਦਾਸਪੁਰ(ਹਰਮਨ)-ਜ਼ਿਲ੍ਹੇ ਦੇ ਬਲਾਕ ਕਾਦੀਆਂ ਨਾਲ ਸਬੰਧਤ ਪਿੰਡ ਕੱਲੂ ਸੋਹਲ ਦੇ ਵਸਨੀਕਾਂ ਨੇ ਅੱਜ ਨਸ਼ਾ ਵਿਰੋਧੀ ਲਹਿਰ ਨੂੰ ਹੁੰਗਾਰਾ ਦਿੰਦੇ ਹੋਏ ਪਿੰਡ ’ਚ ਨਸ਼ਿਆਂ ਦੀ ਵਿਕਰੀ ਅਤੇ ਵਰਤਣ ਨੂੰ ਮੁਕੰਮਲ ਰੂਪ ’ਚ ਰੋਕਣ ਲਈ ਅੱਜ ਇਕ ਨਵੀਂ ਪਹਿਲਕਦਮੀ ਕੀਤੀ ਹੈ। ਇਸ ਤਹਿਤ ਪਿੰਡ ਵਾਸੀਆਂ ਨੇ ਮੀਟਿੰਗ ਕਰ ਕੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਪਿੰਡ ’ਚ ਨਸ਼ੇ ਦੀ ਵਰਤੋਂ ਅਤੇ ਵਿਕਰੀ ਕਰਨ ਵਾਲੇ ਵਿਅਕਤੀ ਦਾ ਹਰ ਪੱਖ ਤੋਂ ਬਾਈਕਾਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਅਜਿਹੇ ਅਨਸਰਾਂ ਨਾਲ ਪਿੰਡ ਦਾ ਕੋਈ ਵੀ ਵਿਅਕਤੀ ਕੋਈ ਹਮਦਰਦੀ ਨਹੀਂ ਕਰੇਗਾ ਅਤੇ ਨਾ ਹੀ ਕੋਈ ਮਦਦ ਕਰੇਗਾ।

ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ

ਇਸ ਸਬੰਧੀ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਮੀਟਿੰਗ ਦੌਰਾਨ ਸਾਬਕਾ ਸਰਪੰਚ ਰਣਜੀਤ ਸਿੰਘ, ਊਧਮ ਸਿੰਘ ਮੋਨੀ, ਸੁਖਦੇਵ ਸਿੰਘ, ਜਗਜੀਤ ਸਿੰਘ ਮੇਜਰ ਸਿੰਘ, ਕੁਲਦੀਪ ਸਿੰਘ, ਸਰੂਪ ਸਿੰਘ, ਸੁਖਵੰਤ ਸਿੰਘ, ਭਿੰਦਰ ਸਿੰਘ, ਫੌਜੀ, ਕੋਮਲ, ਪ੍ਰਿਤਪਾਲ ਸਿੰਘ, ਗਿਰਧਾਰੀ ਲਾਲ ਆਦਿ ਸਮੇਤ ਵੱਖ-ਵੱਖ ਵਿਅਕਤੀਆਂ ਨੇ ਕਿਹਾ ਕਿ ਪਿੰਡ ਵਿੱਚ ਕਈ ਘਰਾਂ ਵਿੱਚ ਚੋਰੀਆਂ ਹੋ ਰਹੀਆਂ ਹਨ, ਜਿਸ ਕਾਰਨ ਪਿੰਡ ਵਾਸੀ ਬੇਹੱਦ ਪ੍ਰੇਸ਼ਾਨ ਅਤੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪਿੰਡ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਨਸ਼ਿਆਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਕਰਨ ਵਾਲੇ ਅੰਸਰਾਂ ਦੇ ਨਾਲ ਪਿੰਡ ਦਾ ਕੋਈ ਵੀ ਵਿਅਕਤੀ ਕੋਈ ਮੇਲ ਮਿਲਾਪ ਨਹੀਂ ਰੱਖੇਗਾ ਅਤੇ ਸਿਆਸਤ ਤੋਂ ਉੱਪਰ ਉੱਠ ਕੇ ਇਨ੍ਹਾਂ ਅਨਸਰਾਂ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ

ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਹਰੀ ਵਿਅਕਤੀ ਸ਼ੱਕੀ ਹਾਲਤ ਵਿਚ ਪਿੰਡ ਅੰਦਰ ਦਿਖਾਈ ਦਿੰਦਾ ਹੈ ਤਾਂ ਪੂਰਾ ਪਿੰਡ ਇਕੱਤਰ ਹੋ ਕੇ ਉਸਦੇ ਖਿਲਾਫ ਕਾਰਵਾਈ ਕਰੇਗਾ। ਜੇਕਰ ਕੋਈ ਪਿੰਡ ਦਾ ਵਿਅਕਤੀ ਇਨ੍ਹਾਂ ਗਲਤ ਅਨਸਰਾਂ ਦੇ ਪੈਰਵਾਈ ਕਰਦਾ ਹੈ ਤਾਂ ਪਿੰਡ ਵਾਸੀਆਂ ਵੱਲੋਂ ਉਸ ਵਿਅਕਤੀ ਦਾ ਵੀ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਸ ਸਬੰਧ ’ਚ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਬਕਾਇਦਾ ਅਨਾਊਂਸਮੈਂਟ ਵੀ ਕਰਵਾਈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News