ਕੰਚਨਪ੍ਰੀਤ ਕੌਰ ਨੇ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਪ੍ਰਮਾਤਮਾ ਦਾ ਲਿਆ ਅਸ਼ੀਰਵਾਦ

Tuesday, Mar 17, 2026 - 12:35 PM (IST)

ਕੰਚਨਪ੍ਰੀਤ ਕੌਰ ਨੇ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਪ੍ਰਮਾਤਮਾ ਦਾ ਲਿਆ ਅਸ਼ੀਰਵਾਦ

ਤਰਨਤਾਰਨ- ਵਿਧਾਨ ਸਭਾ ਹਲਕਾ ਤਰਨਤਾਰਨ ਲਈ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕੰਚਨਪ੍ਰੀਤ ਕੌਰ ਰੰਧਾਵਾ ਵੱਲੋਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਮਵਾਰ ਸਵੇਰੇ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਅਹੁਦੇਦਾਰਾਂ ਸਮੇਤ ਨਤਮਸਤਕ ਹੁੰਦੇ ਹੋਏ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਗਈ, ਉਥੇ ਹੀ ਪ੍ਰਮਾਤਮਾ ਦਾ ਅਸ਼ੀਰਵਾਦ ਹਾਸਲ ਕਰਦੇ ਹੋਏ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਤਰਨਤਾਰਨ ਲਈ ਜ਼ਿਮਨੀ ਚੋਣ ਲੜਨ ਵਾਲੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਹਲਕਾ ਤਰਨਤਾਰਨ ਤੋਂ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਾਰਟੀ ਦੇ ਸਮੂਹ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਕੰਚਨਪ੍ਰੀਤ ਕੌਰ ਰੰਧਾਵਾ ਵੱਲੋਂ ਬੀਤੇ ਸਮੇਂ ਵਿਚ ਹੋਈ ਜ਼ਿਮਨੀ ਚੋਣ ਦੌਰਾਨ ਵੱਡੇ ਪੱਧਰ ਉਪਰ ਚੋਣ ਪ੍ਰਚਾਰ ਵਿਚ ਅਹਿਮ ਭੂਮਿਕਾ ਨਿਭਾਈ ਗਈ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਦੇ ਖਿਲਾਫ ਥਾਣਾ ਝਬਾਲ ਅਤੇ ਥਾਣਾ ਸਿਟੀ ਤਰਨਤਾਰਨ ਵਿਖੇ ਪੁਲਸ ਵੱਲੋਂ ਤਿੰਨ ਪਰਚੇ ਵੀ ਦਰਜ ਕੀਤੇ ਗਏ ਸਨ। ਲਗਾਤਾਰ ਚਰਚੇ ਵਿਚ ਰਹਿਣ ਵਾਲੀ ਕੰਚਨਪ੍ਰੀਤ ਕੌਰ ਰੰਧਾਵਾ ਸੋਸ਼ਲ ਮੀਡੀਆ ਦੀ ਫੇਮ ਬਣ ਚੁੱਕੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ। ਜਿਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਪਾਰਟੀ ਦੀ ਟਿਕਟ ਉਪਰ ਚੋਣ ਲੜ ਸਕਦੇ ਹਨ।

  ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ

ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਅਤੇ ਵਰਕਰਾਂ ਸਮੇਤ ਸੋਮਵਾਰ ਕੰਚਨਪ੍ਰੀਤ ਕੌਰ ਰੰਧਾਵਾ ਵੱਲੋਂ ਜਿੱਥੇ ਗੁਰੂ ਘਰ ਵਿਚ ਹਾਜ਼ਰੀ ਭਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਗਈ, ਉਥੇ ਹੀ ਪ੍ਰਮਾਤਮਾ ਦਾ ਅਸ਼ੀਰਵਾਦ ਲੈਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਦਾ ਵਿਸ਼ੇਸ਼ ਤੌਰ ਪਰ ਧੰਨਵਾਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੰਚਨਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਬੜੀ ਹੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੇ ਨਾਲ ਨਾਲ ਉਹ ਪਾਰਟੀ ਦੀ ਕਾਮਯਾਬੀ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਕੰਚਨਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਨਾਮੋ ਨਿਸ਼ਾਨ ਖਤਮ ਹੋ ਜਾਵੇਗਾ ਕਿਉਂਕਿ ਇਸ ਸਰਕਾਰ ਦੇ ਰਾਜ ਵਿਚ ਲੋਕ ਬਹੁਤ ਜ਼ਿਆਦਾ ਦੁਖੀ ਹੋ ਚੁੱਕੇ ਹਨ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਜਿਸ ਨੂੰ ਕੰਟਰੋਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਗੇ ਲਿਆਉਣ ਸਬੰਧੀ ਲੋਕ ਬਹੁਤ ਹੀ ਉਤਾਵਲੇ ਨਜ਼ਰ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਮੌਜੂਦਾ ਕੌਂਸਲਰ ਮਨੋਜ ਅਗਨੀਹੋਤਰੀ, ਸੰਦੀਪ ਕੁਮਾਰ ਸੋਨੂ ਦੋਦੇ, ਕੌਂਸਲਰ ਅਮਰਜੀਤ ਸ਼ਰਮਾ, ਕੌਂਸਲਰ ਸੰਜੀਵ ਕੁੰਦਰਾ, ਵਰਿੰਦਰ ਸਿੰਘ ਹੀਰਾ, ਗੁਰਵਿੰਦਰ ਸਿੰਘ ਲਾਡੀ, ਗੁਰਪ੍ਰੀਤ ਸਿੰਘ ਬੱਬੂ, ਪ੍ਰਭਜੀਤ ਸਿੰਘ ਕੋਟ, ਸਨਮ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮ ਹਾਜ਼ਰ ਸਨ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News