ਕਾਨ੍ਹਪੁਰ ਦੇ 1984 ਸਿੱਖ ਕਤਲੇਆਮ ਦੇ 4 ਦੋਸ਼ੀਆਂ ਦੀ ਗ੍ਰਿਫ਼ਤਾਰੀ ਚੰਗੀ ਗੱਲ, ਹਰ ਦੋਸ਼ੀ ਨੂੰ ਮਿਲੇ ਸਜ਼ਾ : ਐਡਵੋਕੇਟ ਧਾਮੀ

06/16/2022 5:13:33 PM

ਅੰਮ੍ਰਿਤਸਰ (ਬਿਊਰੋ) - ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਅਤੇ ਅੱਜ ਪੂਰੀ ਦੁਨੀਆਂ ਵਿਚ ਵੱਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਸਰਕਾਰੀ ਤੌਰ ’ਤੇ ਦਸਤਾਰ ਨੂੰ ਮਾਣ-ਸਤਿਕਾਰ ਮਿਲਣਾ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ। ਅਜਿਹਾ ਵਿਸ਼ਵ ਪੱਧਰ ’ਤੇ ਵਸੇ ਸਿੱਖਾਂ ਦੇ ਯਤਨਾਂ ਅਤੇ ਉਨ੍ਹਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਸਦਕਾ ਹੀ ਸੰਭਵ ਹੋ ਰਿਹਾ ਹੈ। ਐਡਵੋਕੇਟ ਧਾਮੀ ਨੇ ਮੈਨੀਟੋਬਾ ਸੂਬੇ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਿੱਖਾਂ ਨੂੰ ਮੁਬਾਰਕਬਾਦ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਾਨ੍ਹਪੁਰ ਵਿਖੇ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਕਰੂਰਕਾਰੇ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਦੇ ਦੋਸ਼ੀ ਅਜੇ ਤੀਕ ਸਜ਼ਾਵਾਂ ਤੋਂ ਪਰ੍ਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਹਰ ਦੋਸ਼ੀ ਨੂੰ ਮਿਸਾਲੀ ਸਜ਼ਾਵਾਂ ਨਹੀਂ ਮਿਲਦੀਆਂ, ਓਨਾ ਚਿਰ ਪੀੜਤ ਸਿੱਖਾਂ ਹਿਰਦੇ ਸ਼ਾਂਤ ਨਹੀਂ ਹੋਣਗੇ।


rajwinder kaur

Content Editor

Related News