ਕਾਨਪੁਰ UP ਪਰਉਪਕਾਰੀ ਸੇਵਾ ਸਮਿਤੀ ਦੇ ਵਿਦਿਆਰਥੀਆਂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

05/04/2022 7:49:57 PM

ਅੰਮ੍ਰਿਤਸਰ (ਸਰਬਜੀਤ) - ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਵੱਲੋਂ ਦੇਸ਼ ਭਰ ਵਿੱਚ ਵਿੱਦਿਆ ਦੇ ਲੰਗਰਾਂ ਦੇ ਨਾਲ-ਨਾਲ ਕਿੱਤਾ ਮੁਖੀ ਕੋਰਸ ਕਰਵਾਕੇ ਸਵੈ ਨਿਰਭਰ ਬਣਾਇਆ ਜਾ ਰਿਹਾ ਹੈ। ਇਸ ਦੇ ਤਹਿਤ ਨਾਮਧਾਰੀ ਸੰਗਤ ਵੱਲੋਂ ਇਹ ਸੇਵਾ ਸਮਾਜ ਪ੍ਰਤੀ ਆਪਣਾ ਫਰਜ਼ ਸਮਝ ਕੇ ਨਿਭਾਈ ਜਾ ਰਹੀ ਹੈ। ਇਸ ਤੋਂ ਇਲਾਵਾ ਦੂਸਰਾ ਉਪਰਾਲਾ ਦੇਸ਼ ਭਰ ਵਿੱਚ ਚੱਲ ਰਹੇ ਸੈਂਟਰਾਂ ਵਿੱਚ ਕਿਰਤ ਕਰੋ ਵੰਡ ਛਕੋ ਨਾਮ ਜਪੋ ਵਾਲਾ ਗੁਰੂ ਨਾਨਕ ਪਾਤਸ਼ਾਹ ਜੀ ਦਾ ਸੰਦੇਸ਼ ਸੰਗਤਾਂ ਨੂੰ ਸਮਝਾ ਕੇ ਜੀਵਨ ਜਿਊਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਨਪੁਰ ਯੂ.ਪੀ. ਦੇ ਪਰਉਪਕਾਰੀ ਸੇਵਾ ਸਮਿਤੀ ਦੇ ਵਿਦਿਆਰਥੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਮੁੱਖ ਸੇਵਾਦਾਰ ਭੁਪਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਅਧਿਐੱਨ ਫਾਊਂਡੇਸ਼ਨ ਟੀਮ ਦੀ ਮੁੱਖ ਸੇਵਾਦਾਰ ਭੁਪਿੰਦਰ ਕੌਰ ਨੇ ਦੱਸਿਆ ਕਿ ਠਾਕੁਰ ਦਲੀਪ ਸਿੰਘ ਅਨੁਸਾਰ ਗੁਰੂ ਨਾਨਕ ਦੇਵ ਜੀ ਸ਼ਰਧਾ ਰੱਖਣ ਵਾਲਾ ਹਰ ਪ੍ਰਾਣੀ ਗੁਰੂ ਦਾ ਸਿੱਖ ਹੈ। ਠਾਕੁਰ ਦਲੀਪ ਸਿੰਘ ਨੇ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਹਮੇਸ਼ਾ ਸਾਨੂੰ ਹੱਥਾਂ ਨਾਲ ਕਿਰਤ ਕਰਨ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੇਂ-ਸਮੇਂ ’ਤੇ ਵਹਿਮਾਂ ਭਰਮਾਂ ਵਿੱਚ ਫਸੀ ਦੁਨੀਆਂ ਨੂੰ  ਇਸ ਜੰਜਾਲ ’ਚੋਂ ਮੁਕਤ ਕਰਵਾਇਆ ਸੀ, ਜਿਨ੍ਹਾਂ ਨੂੰ ਖ਼ਤਮ ਕਰਨ ਲਈ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਵੱਲੋਂ ਚਾਰ ਉਦਾਸੀਆਂ ਕੀਤੀਆਂ ਗਈਆਂ। ਇਸ ਮੌਕੇ ਮਨਮੋਹਨ ਸਿੰਘ, ਰਾਜਵਿੰਦਰ ਕੌਰ, ਸਰੈਣ ਸਿੰਘ, ਪਰਮਜੀਤ ਕੌਰ, ਰਤਨ ਸਿੰਘ ਆਦਿ ਹਾਜ਼ਰ ਸੀ। 


rajwinder kaur

Content Editor

Related News