ਕਰਤਾਰਪੁਰ ਲਾਂਘੇ ਨੇ ਮਿਲਾਏ ਵਿਛੜੇ ਪਿੰਡ ਵਾਸੀ, ਪੁਰਾਣੀਆਂ ਗੱਲ੍ਹਾਂ ਸੁਣ ਲੋਕ ਹੋਏ ਭਾਵੁਕ
Monday, Oct 09, 2023 - 02:22 PM (IST)

ਗੁਰਦਾਸਪੁਰ - ਦੇਸ਼ ਦੀ ਵੰਡ ਵੇਲੇ ਵਿਛੜੇ ਪਰਿਵਾਰਾਂ ਤੇ ਦੋਸਤਾਂ ਨੂੰ ਆਪਸ 'ਚ ਮਿਲਾ ਚੁੱਕਿਆ ਕਰਤਾਰਪੁਰ ਲਾਂਘਾ ਇਕ ਅਦਭੁਤ ਜ਼ਰੀਆ ਬਣ ਚੁੱਕਿਆ ਹੈ। ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਅਧਿਕਾਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਧਰਮਕੋਟ ਤੋਂ ਸਤਵੰਤ ਸਿੰਘ ਬਾਜਵਾ ਆਪਣੇ ਦਾਦਾ ਪ੍ਰੀਤਮ ਸਿੰਘ ਨੂੰ ਨਾਲ ਲੈ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਉੱਥੇ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਦੇ ਪਿੰਡ ਮੰਜੀ ਤੋੜ ਤੋਂ ਖ਼ਾਲਿਦ ਮਹਿਮੂਦ ਅਤੇ ਹੋਰ ਪਿੰਡ ਵਾਸੀ ਪਹੁੰਚੇ ਹੋਏ ਸਨ। ਖ਼ਾਲਿਦ ਮਹਿਮੂਦ ਨੇ ਦੱਸਿਆ ਕਿ ਪ੍ਰੀਤਮ ਸਿੰਘ ਦੇਸ਼ ਦੀ ਵੰਡ ਵੇਲੇ ਪਿੰਡ ਮੰਜੀ ਤੋੜ ਛੱਡ ਕੇ ਗੁਰਦਾਸਪੁਰ ਚਲੇ ਗਏ ਅਤੇ 1947 ਦੇ ਬਾਅਦ ਉਨ੍ਹਾਂ ਦੇ ਪਰਿਵਾਰਾਂ ਦਾ ਮੁੜ ਮਿਲਣਾ ਸੰਭਵ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ- ਸਰਹੱਦ ਪਾਰ ਹਿੰਦੂ ਕੁੜੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਕਤਲ
ਉਨ੍ਹਾਂ ਦੱਸਿਆ ਕਿ ਸਤਵੰਤ ਸਿੰਘ ਵਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਵਡੇਰਿਆਂ ਦੇ ਪਿੰਡ ਵਾਸੀਆਂ ਨਾਲ ਸੰਪਰਕ ਕਾਇਮ ਕੀਤਾ ਗਿਆ, ਜਿਸ ਦੇ ਬਾਅਦ ਉਨ੍ਹਾਂ ਦਾ ਕਰਤਾਰਪੁਰ ਲਾਂਘੇ ਕਾਰਨ ਮਿਲਣਾ ਸੰਭਵ ਹੋ ਸਕਿਆ। 76 ਵਰ੍ਹਿਆਂ ਬਾਅਦ ਮਿਲੇ ਉਕਤ ਪਰਿਵਾਰਾਂ ਨੇ ਜਦੋਂ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਪਾਰਕ 'ਚ ਇਕੱਠਿਆਂ ਬੈਠ ਕੇ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਤਾਂ ਉਹ ਸਾਰੇ ਭਾਵੁਕ ਹੋ ਗਏ। ਉਕਤ ਪਰਿਵਾਰਾਂ ਨੇ ਇਕੱਠਿਆਂ ਬਹਿ ਕੇ ਲੰਗਰ ਵੀ ਛਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ- ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8