8 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸਰਕਟ ਹਾਊਸ ਦਾ ਕਟਾਰੂਚੱਕ ਨੇ ਰੱਖਿਆ ਨੀਂਹ-ਪੱਥਰ

Thursday, Jun 29, 2023 - 01:09 AM (IST)

8 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸਰਕਟ ਹਾਊਸ ਦਾ ਕਟਾਰੂਚੱਕ ਨੇ ਰੱਖਿਆ ਨੀਂਹ-ਪੱਥਰ

ਪਠਾਨਕੋਟ (ਸ਼ਾਰਦਾ, ਆਦਿਤਿਆ) : ਪਠਾਨਕੋਟ ਨੂੰ ਜ਼ਿਲ੍ਹਾ ਬਣਿਆ ਲੰਮਾ ਸਮੇਂ ਹੋ ਗਿਆ ਹੈ ਪਰ ਅੱਜ ਤੱਕ ਇਸ ਜ਼ਿਲ੍ਹੇ ਅੰਦਰ ਕੋਈ ਵੀ ਸਰਕਟ ਹਾਊਸ ਨਹੀਂ ਬਣਾਇਆ ਗਿਆ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਠਾਨਕੋਟ 'ਚ ਸਰਕਟ ਹਾਊਸ ਬਣਾਉਣ ਦੀ ਮਨਜ਼ੂਰੀ ਦਿੱਤੀ ਹੈ ਤੇ ਬੁੱਧਵਾਰ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਿਜਲੀ ਵਿਭਾਗ ਦੀ ਕਾਲੋਨੀ ਵਿਖੇ ਸਰਕਟ ਹਾਊਸ ਦੇ ਨਿਰਮਾਣ ਕਾਰਜ ਦੇ ਸ਼ੁੱਭ ਆਰੰਭ ਸਮਾਰੋਹ ਦੌਰਾਨ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਸਹਿਕਾਰੀ ਸੁਸਾਇਟੀਆਂ ਨੂੰ ਮਾਰਕਫੈੱਡ ਤੇ FCI ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੀ ਉੱਠੀ ਆਵਾਜ਼

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ 'ਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ 12 ਕਮਰਿਆਂ ਦਾ ਸਰਕਟ ਹਾਊਸ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 2 ਵੀਵੀਆਈਪੀਜ਼ ਕਮਰੇ ਹੋਣਗੇ ਅਤੇ 10 ਹੋਰ ਵਧੀਆ ਕਮਰੇ ਹੋਣਗੇ, ਜੋ ਆਉਣ ਵਾਲੇ 6 ਮਹੀਨਿਆਂ ਦੌਰਾਨ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਜਾਣਗੇ। ਇਸ ਸਰਕਟ ਹਾਊਸ’ਚ ਇਕ ਕਰੀਬ 100 ਤੋਂ 150 ਲੋਕਾਂ ਦੀ ਸਮਰੱਥਾ ਵਾਲਾ ਇਕ ਵਿਸ਼ਾਲ ਕਾਨਫਰੰਸ ਹਾਲ ਵੀ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਕ ਵਧੀਆ ਪਾਰਕ ਹੋਵੇਗੀ ਅਤੇ ਵ੍ਹੀਕਲ ਪਾਰਕਿੰਗ ਲਈ ਵੀ ਵਿਸ਼ੇਸ਼ ਸਥਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਟ ਹਾਊਸ ਜੋ ਕਿ ਪਠਾਨਕੋਟ ਦੇ ਲੋਕਾਂ ਦੀ ਬਹੁਤ ਵੱਡੀ ਮੰਗ ਸੀ, ਦੀ ਬਹੁਤ ਹੀ ਖੁਬਸੂਰਤ ਬਿਲਡਿੰਗ ਦੇ ਨਿਰਮਾਣ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਨਵੀਆਂ ਪੁਲਾਘਾਂ ਪੁੱਟ ਰਹੀ ਹੈ। ਇਸ ਮੌਕੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News