ਪੰਜਾਬੀ ‘ਆਪ’ ਨੂੰ ਮੌਕਾ ਦੇ ਕੇ 5 ਸਾਲ ਹੋਰ ਬਰਬਾਦ ਨਹੀਂ ਕਰਨਗੇ : ਸੁਖਬੀਰ ਬਾਦਲ

Wednesday, Feb 09, 2022 - 09:36 PM (IST)

ਪੰਜਾਬੀ ‘ਆਪ’ ਨੂੰ ਮੌਕਾ ਦੇ ਕੇ 5 ਸਾਲ ਹੋਰ ਬਰਬਾਦ ਨਹੀਂ ਕਰਨਗੇ : ਸੁਖਬੀਰ ਬਾਦਲ

ਸੁਜਾਨਪੁਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਸਾਲਾਂ 'ਚ ਕਦੇ ਵੀ ਪੰਜਾਬ ਨਹੀਂ ਆਏ ਤੇ ਉਨ੍ਹਾਂ ਨੂੰ ਪੰਜਾਬੀਆਂ ਤੋਂ ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਗੁਪਤਾ ਦੇ ਹੱਕ 'ਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਇਕ ਵਾਰ ਫਿਰ ਤੋਂ ਪੰਜਾਬੀਆਂ ਨੂੰ ਧੋਖਾ ਦੇ ਰਹੇ ਹਨ। ਤੁਸੀਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੀ ਝੂਠੀ ਸਹੁੰ ’ਤੇ ਵਿਸ਼ਵਾਸ ਕਰ ਕੇ ਬਹੁਤ ਨੁਕਸਾਨ ਕਰਵਾ ਲਿਆ ਹੈ। ਹੁਣ ਇਕ ਬਾਹਰਲਿਆਂ ਦੀ ਪਾਰਟੀ ਇਕ ਮੌਕਾ ਮੰਗ ਕੇ ਤੁਹਾਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਨੂੰ ਪੁੱਛਦਾ ਹਾਂ ਕਿ ਪੰਜਾਬੀ ਤੁਹਾਡੇ ’ਤੇ ਵਿਸ਼ਵਾਸ ਕਿਉਂ ਕਰਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਹਲਕਾ ਆਬਜ਼ਰਵਰਾਂ ਦੀ ਨਿਯੁਕਤੀ

ਇਸ ਦਾ ਕਨਵੀਨਰ ਪੰਜ ਸਾਲ ਬਾਅਦ ਪੰਜਾਬ ਆਇਆ ਅਤੇ ਇਨ੍ਹਾਂ ਦੀ ਪਾਰਟੀ 20 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਪਾਰਟੀ ਬਣੀ। ਪਰ ਇਸ ਦੇ ਬਾਵਜੂਦ ਲੋਕਾਂ ਲਈ ਆਵਾਜ਼ ਬੁਲੰਦ ਕਰਨ ਦੀ ਥਾਂ ਇਸ ਦੇ 20 'ਚੋਂ 11 ਵਿਧਾਇਕ ਕਾਂਗਰਸ 'ਚ ਸ਼ਾਮਲ ਹੋ ਗਏ। ਬਾਦਲ ਨੇ ਕਿਹਾ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਵਾਂਗੂ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਹੋਣ ਤੋਂ ਇਕ ਸਾਲ ਪਹਿਲਾਂ ਤੱਕ ਪੰਜਾਬ ਨਹੀਂ ਆਏ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦਵਾਈਆਂ ਭੇਜਣ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਵੀ ਪੰਜਾਬ ਦਾ ਦੌਰਾ ਨਹੀਂ ਕੀਤਾ। ਫਿਰ ਤੁਸੀਂ ਕਿਵੇਂ ਉਸ ’ਤੇ ਵਿਸ਼ਵਾਸ ਕਰੋਗੇ ਕਿ ਉਹ ਮੌਕਾ ਮਿਲਣ ਤੋਂ ਬਾਅਦ ਅਤੇ ਆਮ ਆਦਮੀ ਪਾਰਟੀ ਦੇ ਸੱਤਾ 'ਚ ਆਉਣ ਤੋਂ ਬਾਅਦ ਤੁਹਾਡੇ ਨਾਲ ਖੜ੍ਹੇਗਾ ? ਪੰਜਾਬੀਆਂ ਨੂੰ ਬਾਹਰਲਿਆਂ ਨੂੰ ਠੁਕਰਾਉਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿਰਫ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਲੋਕਾਂ ਦੀਆਂ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ।

PunjabKesari

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ,ਚੋਣ ਮੈਨੇਜਮੈਂਟ ਕਮੇਟੀ ਦਾ ਬਣਾਇਆ ਚੇਅਰਮੈਨ

ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਅਤੇ ਵਿਦੇਸ਼ਾਂ 'ਚ ਪੰਜਾਬੀ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਅਕਾਲੀ ਦਲ ਵੱਲ ਹੀ ਵੇਖਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦੁਨੀਆਂ ਭਰ ਦੇ ਪੰਜਾਬੀਆਂ ਦੀਆਂ ਮੁਸ਼ਕਲਾਂ ਸਫਲਤਾ ਨਾਲ ਹੱਲ ਕੀਤੀਆਂ ਹਨ। ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦਾ ਵੀ ਰਿਕਾਰਡ ਸਮੇਂ ਦੀ ਵਸਵੱਟੀ ’ਤੇ ਪਰਖਿਆ ਹੋਇਆ ਹੈ। ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ। ਅਸੀਂ ਪੰਜਾਬ 'ਚ ਵਿਸ਼ਪ ਪੱਧਰੀ ਸੜਕਾਂ ਬਣਾਈਆਂ ਤੇ ਪੰਜਾਬ ਲਈ ਹਵਾਈ ਸੰਪਰਕ ਲਿਆਂਦਾ। ਅਸੀਂ ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ ਹਾਲਾਂਕਿ ਦੇਸ਼ ਭਰ 'ਚ ਕਿਤੇ ਵੀ ਕਿਸਾਨਾਂ ਨੂੰ ਮੁਫਤ ਬਿਜਲੀ ਨਹੀਂ ਮਿਲ ਰਹੀ। ਅਸੀਂ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਜਿਸ ਨਾਲ ਸਮਾਜ ਦੇ ਕਮਜ਼ੋਰ ਵਰਗ ਆਪਣੇ ਪੈਰਾਂ ਸਿਰ ਖੜ੍ਹੇ ਹੋਏ। ਪੰਜਾਬ ਲਈ ਅਕਾਲੀ ਦਲ ਤੇ ਬਸਪਾ ਦੇ ਏਜੰਡੇ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਜਿਹੜੇ ਵੀ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ।

ਇਹ ਵੀ ਪੜ੍ਹੋ :ਵਿਧਾਨ ਸਭਾ ਚੋਣਾਂ : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

PunjabKesari

ਉਨ੍ਹਾਂ ਕਿਹਾ ਕਿ ਅਸੀਂ ਗਰੀਬੀ ਰੇਖਾਂ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਦੇਵਾਂਗੇ, ਸਾਰੇ ਖਪਤਕਾਰਾਂ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ ਤੇ ਵਿਦਿਆਰਥੀਆਂ ਨੂੰ ਦੇਸ਼ ਵਿਦੇਸ਼ 'ਚ ਉਚੇਰੀ ਸਿੱਖਿਆ ਹਾਸਲ ਕਰਨ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ, ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ 'ਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਜਿੰਨਾਂ ਕੋਲ ਘਰ ਨਹੀਂ ਹਨ, ਉਨ੍ਹਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਤੇ ਹਰ ਜ਼ਿਲ੍ਹੇ 'ਚ 500 ਬੈਡਾਂ ਦਾ ਮੈਡੀਕਲ ਕਾਲਜ ਤੇ ਹਸਪਤਾਲ ਬਣਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਲਾਅ ਤੇ ਹੋਟਲ ਮੈਨੇਜਮੈਂਟ ਦੇ ਵਿਦਿਅਕ ਅਦਾਰੇ ਸ੍ਰੀ ਹਰਿਗੋਬਿੰਦਪੁਰ ਵਿਖੇ ਖੋਲ੍ਹੇ ਜਾਣਗੇ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਥੀਨ ਡੈਮ ਦੇ ਨੇੜਲੇ ਇਲਾਕੇ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ 10 ਤੋਂ 15 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਇਸ ਇਲਾਕੇ 'ਚ ਵਿਸ਼ਵ ਪੱਧਰੀ ਰਿਸੋਰਟ ਬਣਾਉਣਾ, ਜਲ ,ਖੇਡਾਂ ਸਹੂਲਤਾਂ ਦੇਣਾ ਅਤੇ ਮਨੋਰੰਜਨ ਪਾਰਕ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲਾਇਸੰਸੀ ਲਈ ਇਹ ਲਾਜ਼ਮੀ ਬਣਾਵਾਂਗੇ ਕਿ ਉਹ ਸਿਰਫ ਧਾਰ ਬਲਾਕ 'ਚੋਂ ਹੀ ਮੁਲਾਜ਼ਮ ਰੱਖ ਸਕੇਗਾ ਤੇ ਉਨ੍ਹਾਂ ਨਾਲ ਹੀ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News