ਮਿੱਟੀ ਦੇ ਤੇਲ ਦਾ ਇਸਤੇਮਾਲ ਗਾਂਧੀ ਪਰਿਵਾਰ ਦੇ ਇਸ਼ਾਰੇ ’ਤੇ 84 ’ਚ ਸਿੱਖਾਂ ਦੀ ਨਸਲਕੁਸ਼ੀ ਲਈ ਕੀਤਾ: ਪ੍ਰੋ. ਸਰਚਾਂਦ

05/23/2022 10:29:03 AM

ਅੰਮ੍ਰਿਤਸਰ (ਮਮਤਾ) - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਮਿੱਟੀ ਦੇ ਤੇਲ ਵਾਲੇ ਬਿਆਨ ’ਤੇ ਪਲਟਵਾਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਗਾਂਧੀ ਪਰਿਵਾਰ ਦੇ ਇਸ਼ਾਰੇ ’ਤੇ ਕਾਂਗਰਸ ਦੇ ਲੀਡਰਾਂ ਨੇ 1984 ’ਚ ਮਿੱਟੀ ਦੇ ਤੇਲ ਦਾ ਇਸਤੇਮਾਲ ਸਿੱਖਾਂ ਦੀ ਨਸਲਕੁਸ਼ੀ ਲਈ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਨੂੰ ਨਾ ਤਾਂ ਸਿੱਖ ਕੌਮ ਭੁੱਲੀ ਹੈ ਨਾ ਰਾਹੁਲ ਗਾਂਧੀ ਅਤੇ ਕਾਂਗਰਸ ਨੂੰ ਭੁੱਲਣ ਦੇਣਗੇ। ਪ੍ਰੋ. ਸਰਚਾਂਦ ਨੇ ਰਾਹੁਲ ਗਾਂਧੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਰਾਹੁਲ ਨੇ ਕਈ ਮੌਕਿਆਂ ’ਤੇ ਦੇਸ਼ ਦੇ ਲੋਕਾਂ ਦੇ ਮਨਾਂ ਨੂੰ ਖੋਰਾ ਲਾਇਆ ਹੈ ਪਰ ਇਸ ਵਾਰ ਹੱਦ ਹੋ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲੰਡਨ ’ਚ ਕੈਂਬ੍ਰਿਜ ਯੂਨੀਵਰਸਿਟੀ ਦੇ ਸੈਮੀਨਾਰ ’ਚ ਭਾਰਤ, ਭਾਜਪਾ ਤੇ ਪ੍ਰਧਾਨ ਮੰਤਰੀ ਵਿਰੁੱਧ ‘ਜ਼ਹਿਰ ਉਗਲਦਿਆਂ’ ਦੇਸ਼ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੋਈ ਵੀ ਦੇਸ਼ ਪ੍ਰਤੀ ਵਫ਼ਾਦਾਰੀ ਰੱਖਣ ਵਾਲਾ ਦੇਸ਼ ਭਗਤ ਨੇਤਾ ਵਿਦੇਸ਼ ’ਚ ਜਾ ਕੇ ਦੇਸ਼ ਵਿਰੋਧੀ ਬਿਆਨ ਨਹੀਂ ਦਿੰਦਾ ਜਿਵੇਂ ਰਾਹੁਲ ਗਾਂਧੀ ਵਿਦੇਸ਼ੀ ਧਰਤੀ 'ਤੇ ਜਾ ਕੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਸ ਸਦੀ ਦਾ ਸਭ ਤੋਂ ਵਧ ਫ਼ੇਲ ਨੇਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਇਹ ਆਦਤ ਬਣ ਗਈ ਹੈ ਕਿ ਉਹ ਨਰਿੰਦਰ ਮੋਦੀ ਤੇ ਭਾਜਪਾ ਪ੍ਰਤੀ ਪਾਲੀ ਬੈਠੇ ਨਫ਼ਰਤ ਕਾਰਨ ਆਪਣੀ ਭੜਾਸ ਕੱਢਣ ਸਮੇਂ ਭਾਰਤ ਦੇ ਖ਼ਿਲਾਫ਼ ਅਪਸ਼ਬਦ ਬੋਲਣ ਲੱਗ ਪਏ ਹਨ। ਉਨ੍ਹਾਂ ਰਾਹੁਲ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਭਾਰਤ ਇਕ ਚੰਗੀ ਥਾਂ ’ਤੇ ਹੈ ਅਤੇ ਇਸ ਦੀ ਅਰਥਵਿਵਸਥਾ ਬੇਜਾਨ ਵੀ ਨਹੀਂ ਹੈ। ਸੰਯੁਕਤ ਰਾਸ਼ਟਰ ਦੀ ਤਾਜ਼ਾ ਰਿਪੋਰਟ ਮੁਤਾਬਕ ਇਸ ਸਾਲ ਭਾਰਤ ਦੀ ਵਿਕਾਸ ਦਰ 6.5 ਫ਼ੀਸਦੀ ਤੋਂ ਉੱਪਰ ਰਹਿਣ ਵਾਲੀ ਹੈ। ਦੁਨੀਆ ਨੂੰ ਭਾਰਤ ਦੀ ਸਮਰੱਥਾ ’ਤੇ ਭਰੋਸਾ ਹੈ ਪਰ ਰਾਹੁਲ ਗਾਂਧੀ ਨੂੰ ਨਹੀਂ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਦੇਸ਼ ਦੀਆਂ ਨੀਤੀਆਂ ਅਤੇ ਇੱਜ਼ਤ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ


rajwinder kaur

Content Editor

Related News