ਸਰਕਾਰੀ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

03/20/2019 1:24:27 PM

ਖਡੂਰ ਸਾਹਿਬ (ਵਿਜੇ) : ਖਡੂਰ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ। ਜਾਣਕਾਰੀ ਮੁਤਬਾਕ ਚੋਰ ਸਕੂਲ ਦੀ ਰਸੋਈ ਦੀ ਕੰਧ ਪਾੜ ਕੇ ਅੰਦਰ ਦਾਖਲ ਹੋਏ ਤੇ ਸਕੂਲ 'ਚ ਪਿਆ ਸਾਰਾ ਰਾਸ਼ਨ ਦਾ ਸਮਾਨ ਲੈ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਸਕੂਲ ਦੀ ਪ੍ਰਿੰਸੀਪਲ ਵਲੋਂ ਪਿੰਡ ਦੀ ਪੰਚਾਇਤ ਨੂੰ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਪਿੰਡ ਵਾਸੀਆਂ ਨੇ ਮੰਗ ਕੀਤੀ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।


Baljeet Kaur

Content Editor

Related News