SAD, ਕਾਂਗਰਸ ਤੇ BJP ਵੱਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਹੀ ਭਖੇਗਾ ਲੋਕ ਸਭਾ ਹਲਕਾ ਖਡੂਰ ਸਾਹਿਬ

Saturday, Mar 30, 2024 - 02:01 PM (IST)

SAD, ਕਾਂਗਰਸ ਤੇ BJP ਵੱਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਹੀ ਭਖੇਗਾ ਲੋਕ ਸਭਾ ਹਲਕਾ ਖਡੂਰ ਸਾਹਿਬ

ਬਾਬਾ ਬਕਾਲਾ ਸਾਹਿਬ (ਰਾਕੇਸ਼)- ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਅਜੇ ਤੱਕ ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਾ ਕੀਤੇ ਜਾਣ ਕਰ ਕੇ ਇਸ ਹਲਕੇ ਵਿਚ ਚੋਣ ਸਰਗਰਮੀਆਂ ਢਿੱਲੀਆਂ ਪਈਆਂ ਹੋਈਆਂ ਹਨ। ਭਾਵੇਂ ਕਿ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਖੇਤਰ ਤੋਂ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ, ਪਰ ਉਨ੍ਹਾਂ ਵੱਲੋਂ ਵੀ ਅਜੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ’ਚ ਕੋਈ ਸਰਗਰਮੀ ਦੇਖਣ ਨੂੰ ਨਹੀਂ ਮਿਲ ਰਹੀ। 

ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

ਇਸ ਤੋਂ ਇਲਾਵਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਕਿਸੇ ਵੀ ਉਮੀਦਵਾਰ ਦਾ ਐਲਾਨ ਕਰਨਾ ਅਜੇ ਬਾਕੀ ਹੈ। ਭਾਵੇਂ ਕਿ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਸਾਰੇ ਹੀ ਸਿਟਿੰਗ ਸੰਸਦਾਂ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਜਾ ਚੁੱਕਾ ਹੈ, ਜਿਸਦੇ ਚਲਦਿਆਂ ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਟਿਕਟ ਦਿਤੇ ਜਾਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ ਅਤੇ ਉਹ ਲਗਾਤਾਰ ਹਲਕੇ ਵਿਚ ਵਿਚਰ ਰਹੇ ਹਨ, ਪਰ ਇਸਦੇ ਨਾਲ ਹੀ ਇਹ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੂੰ ਵੀ ਪਾਰਟੀ ਵੱਲੋਂ ਇਸ ਹਲਕੇ ਵਿਚ ਉਤਾਰਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : SGPC ਨੇ ਜਰਨਲ ਇਜਲਾਸ 'ਚ ਪਾਸ ਕੀਤੇ ਸ਼ੋਕ ਮਤੇ, ਬੇਅਦਬੀ ਮਾਮਲੇ 'ਚ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ

ਜੇਕਰ ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੀ ਤਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਂ ਮੂਹਰਲੀ ਕਤਾਰ ਵਿਚ ਆ ਰਿਹਾ ਹੈ ਅਤੇ ਹਲਕੇ ਦੇ ਵੋਟਰ ਵੀ ਉਨ੍ਹਾਂ ਨੂੰ ਆਪਣੀ ਪਸੰਦੀਦਾ ਉਮੀਦਵਾਰ ਸਮਝਦੇ ਹੋਏ ਉਨ੍ਹਾਂ ਨੂੰ ਟਿਕਟ ਦੇਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਕੋਈ ਵੀ ਯਕੀਨਨ ਜਾਂ ਸੰਭਾਵੀ ਤੌਰ ’ਤੇ ਕਿਸੇ ਵੀ ਉਮੀਦਵਾਰ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ। ਇਹ ਪਹਿਲੀ ਵਾਰ ਹੈ ਕਿ ਸਮੁੱਚੇ ਪੰਜਾਬ ਵਿਚ ਚਹੁਕੋਣਾ ਮੁਕਾਬਲਾ ਇਸ ਵਾਰ ਦੇਖਣ ਨੂੰ ਮਿਲੇਗਾ। ਪੰਜਾਬ ਵਿਚ ਅਜੇ ਤੱਕ ਬਕਾਇਦਾ ਤੌਰ ’ਤੇ ਭਾਵੇਂ ਚੋਣ ਪ੍ਰਚਾਰ ਸ਼ੁਰੂ ਨਹੀਂ ਕੀਤਾ ਜਾ ਸਕਿਆ, ਪਰ ਵੱਖ-ਵੱਖ ਪਾਰਟੀਆਂ ਦੇ ਚੋਣਾਂ ਲੜਣ ਵਾਲੇ ਚਾਹਵਾਨ ਉਮੀਦਵਾਰ ਆਪਣੇ ਵੋਟਰਾਂ ਨਾਲ ਸੰਪਰਕ ਬਣਾ ਰਹੇ ਹਨ। ਇਹ ਵੀ ਦੇਖਣ ਨੂੰ ਮਿਲ ਰਿਹਾ ਹੈ ਕਿ ਪਿੰਡਾਂ ਦੀਆਂ ਸੱਥਾਂ ਵਿਚ ਇਸ ਵਾਰ ਲੋਕਾਂ ਦੀਆਂ ਚੋਣਾਂ ਪ੍ਰਤੀ ਦਿਲਚਸਪੀ ਕੁਝ ਘੱਟ ਹੀ ਦੇਖਣ ਨੂੰ ਮਿਲ ਰਹੀ ਹੈ, ਕਿਉਂਕਿ ਮੌਜੂਦਾ ਸਮੇਂ ਵਿਚ ਚੋਣਾਂ ਤੋਂ ਪਹਿਲਾਂ ਹੀ ਕਈ ਆਗੂਆਂ ਵੱਲੋਂ ਪਾਰਟੀਆ ਬਦਲਣ ਦਾ ਸਿਲਸਿਲਾ ਤੇਜ਼ ਹੋ ਚੁੱਕਾ ਹੈ ਅਤੇ ਇਹ ਦੌਰ ਖਤਮ ਹੋਣ ਤੋਂ ਬਾਅਦ ਹੀ ਹਰੇਕ ਪਾਰਟੀ ਆਪਣੇ ਉਮੀਦਵਾਰ ਬਾਰੇ ਫੈਸਲਾ ਕਰੇਗੀ ਅਤੇ ਉਸ ਤੋਂ ਬਾਅਦ ਹੀ ਚੋਣ ਅਖਾੜੇ ਭਖਣ ਦੀ ਉਮੀਦ ਜਤਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News