ਵਲਟੋਹਾ ਦੇ ਅਬਜ਼ਰਵਰ ਨਿਯੁਕਤ ਹੋਣ ਨਾਲ ਖੇਮਕਰਨ ਦਾ ਵਧਿਆ ਮਾਣ : ਅਮਰਜੀਤ

07/06/2018 3:31:06 PM

ਖਾਲੜਾ, ਭਿਖੀਵਿੰਡ (ਰਾਜੀਵ, ਬੱਬੂ) : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੇ ਮੁੱਖ ਬੁਲਾਰੇ ਸਰਦਾਰ ਵਿਰਸਾ ਸਿੰਘ ਵਲਟੋਹਾ ਦੇ ਜ਼ਿਲਾ ਫਿਰੋਜ਼ਪੁਰ ਦੇ ਅਬਜ਼ਰਵਰ ਨਿਯੁਕਤ ਹੋਣ ਨਾਲ ਸਰਹੱਦੀ ਹਲਕੇ ਖੇਮਕਰਨ ਦਾ ਮਾਣ ਵਧਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਰਪੰਚ ਅਮਰਜੀਤ ਸਿੰਘ ਪਹੂਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋ. ਵਲਟੋਹਾ ਦੀਆਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਵਲਟੋਹਾ ਦੇ ਜ਼ਿਲਾ ਫਿਰੋਜ਼ਪੁਰ ਦੇ ਅਬਜ਼ਰਵਰ ਬਣਨ ਨਾਲ ਅਗਾਮੀ ਲੋਕ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਸ ਦੌਰਾਨ ਪ੍ਰੋ. ਵਲਟੋਹਾ ਨੂੰ ਜ਼ਿਲਾ ਫਿਰੋਜ਼ਪੁਰ ਦੇ ਅਬਜ਼ਰਵਰ ਬਣਾਉਣ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮਜੀਤ ਸਿੰਘ ਮਜੀਠੀਆ ਧੰਨਵਾਦ ਕੀਤਾ।


Related News