ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

Saturday, Jun 04, 2022 - 02:28 PM (IST)

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਜਦੋਂ ਵੀ ਜੂਨ ਦਾ ਮਹੀਨਾ ਆਉਂਦਾ ਹੈ ਤਾਂ ਸਿੱਖਾਂ ਦੇ ਜੂਨ 1984 ਵਾਲੇ ਜ਼ਖ਼ਮ ਮੁੜ ਤਾਜ਼ੇ ਹੋ ਜਾਂਦੇ ਹਨ। ਸਿੱਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਘੱਲੂਘਾਰਾ ਦਿਵਸ ਮਨਾਉਂਦੇ ਹਨ। ਇਸ ਸਬੰਧ ’ਚ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆ ਕੇ ਅਰਦਾਸ ਬੇਨਤੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਜਗਦੀਪ ਸਿੰਘ ਖਾਲੜਾ ਮਿਸ਼ਨ ਨੇ ਦੱਸਿਆ ਕਿ ਅੱਜ ਦੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਉਸ ਸਮੇਂ ਦੀ ਸਰਕਾਰ ਵਲੋਂ ਤਾਬੜਤੋੜ ਗੋਲੀਆਂ ਚਲਾ ਕੇ ਕਈ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ ਸੀ। ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਲਈ ਪਹੁੰਚੇ ਹਨ।

ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ੀਆਂ ਨੇ ਜੂਨ 1984 ’ਚ ਇਹ ਹਮਲਾ ਕਰਵਾਇਆ ਅਤੇ ਜਾਂ ਇਸ ਹਮਲੇ ’ਚ ਸ਼ਾਮਲ ਸਨ, ਪਰਮਾਤਮਾ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਰਤ ਹੋਂਦ ਵਿੱਚ ਆਇਆ ਹੈ, ਉਦੋਂ ਤੋਂ ਸਿੱਖਾਂ ’ਤੇ ਹਮਲੇ ਹੁੰਦੇ ਆ ਰਹੇ ਹਨ। ਹੁਣ ਵੀ ਸਿੱਖਾਂ ’ਤੇ ਨਿਰੰਤਰ ਹਮਲੇ ਹੋ ਰਹੇ ਹਨ। ਅਜਿਹੇ ਲੋਕਾਂ ਨਾਲ ਹਮੇਸ਼ਾ ਲਈ ਬਾਈਕਾਟ ਕਰਨਾ ਚਾਹੀਦਾ ਹੈ। 
 


author

rajwinder kaur

Content Editor

Related News