‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਸਹੀ ਸੇਧ ਦੇਣ ’ਚ ਹੋ ਰਹੀਆਂ ਸਫ਼ਲ : DC ਉਮਾ ਸ਼ੰਕਰ

Monday, Sep 09, 2024 - 04:38 PM (IST)

ਗੁਰਦਾਸਪੁਰ (ਵਿਨੋਦ, ਹਰਮਨ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਅਧੀਨ ਗੁਰਦਾਸਪੁਰ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜ਼ਿਲ੍ਹਾ ਨਵੇਂ ਅਫ਼ਸਰ ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਅਤੇ ਖਿਡਾਰੀ ਮੌਜੂਦ ਸਨ।ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਖੇਡਾਂ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਲਗਾਤਾਰ ਤਿੰਨ ਸਾਲਾਂ ਤੋਂ ਨੌਜਵਾਨਾਂ ਨੂੰ ਸਹੀ ਸੇਧ ਦੇਣ ’ਚ ਸਫਲ ਸਾਬਿਤ ਹੋ ਰਹੀਆਂ ਹਨ ਅਤੇ ਖੇਡਾਂ ਦੇ ਖੇਤਰ ’ਚ ਪੇਂਡੂ ਹਲਕਿਆਂ ਤੋਂ ਚੰਗੇ ਖਿਡਾਰੀ ਪੈਦਾ ਕਰਨ ਲਈ ਵਧੀਆ ਪਲੇਟਫਾਰਮ ਸਾਬਿਤ ਹੋ ਰਹੀਆਂ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੀ ਤਕਸੀਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਹੈ ਅਤੇ ਇਸੇ ਸਦਕਾ ਪੰਜਾਬੀ ਖਿਡਾਰੀਆਂ ਨੇ ਓਲੰਪਿਕ ’ਚ ਵੀ ਮੱਲਾਂ ਮਾਰੀਆਂ ਹਨ।

 ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਨਸ਼ੇ ਰਹਿਤ ਅਤੇ ਤੰਦਰੁਸਤ ਸਮਾਜ ਸਿਰਜਣ ਦਾ ਬਹੁਤ ਚੰਗਾ ਸਾਧਨ ਹਨ ਅਤੇ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਵੇਲੇ ਯਤਨਸ਼ੀਲ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਬਲਾਕ ਪੱਧਰੀ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜ਼ਿਲਾ ਪੱਧਰੀ ਟੂਰਨਾਮੈਂਟ 15 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਮੇਲਿਆਂ ’ਚ 9 ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਅੱਜ ਵੱਖ-ਵੱਖ ਖੇਡਾਂ ’ਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News