ਹਜ਼ਾਰਾਂ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਮਿੱਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ : ਗਿਆਨੀ ਰਘਬੀਰ ਸਿੰਘ
Tuesday, Jan 02, 2024 - 04:46 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।
ਇਹ ਵੀ ਪੜ੍ਹੋ : ਮਾਝਾ ਜ਼ੋਨ 'ਚ ਪੈਟਰੋਲ ਦੀ ਕਿੱਲਤ ਨਾਲ ਕੰਮ ਪਿਆ ਮੰਦਾ, ਪੰਪਾਂ ਦੇ ਬਾਹਰ ਲੱਗੇ ਇਹ ਨੋਟਿਸ ਬੋਰਡ
ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਰੀਬ 31 ਸਾਲ ਪਹਿਲਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ। ਇਸ ਦੌਰ ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ ਹੈ, ਜਿਸ ਨੂੰ ਕਦੇ ਧੋਤਾ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਪੈਟਰੋਲ ਪੰਪਾਂ 'ਤੇ ਪਿਆ ਕਾਲ, ਦੋ ਕੁ ਘੰਟਿਆਂ 'ਚ ਮੁਕਾ ਪੰਪਾਂ ਤੋਂ ਪੈਟਰੋਲ-ਡੀਜ਼ਲ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਵਾਸਤੇ ਵਿਚਾਰ ਕਰਨ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8