ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

Monday, Aug 03, 2026 - 05:06 PM (IST)

ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅੱਗੇ ਜ਼ਿਲ੍ਹਾ ਪੱਧਰੀ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਦੇ ਪਹਿਲੇ ਦਿਨ ਭਾਰੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਅਤੇ ਨਾਬਾਰਡ ਵੱਲੋਂ ਫੰਡ ਜਾਰੀ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਨਵੇਂ ਐੱਮ.ਸੀ.ਐੱਲ. ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਲਈ ਜ਼ਮੀਨਾਂ ਦੇ ਮਾਮਲੇ ਵਿੱਚ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਉੱਤੇ 22 ਬੇਬੁਨਿਆਦ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ- ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ

ਆਗੂਆਂ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ 68.50 ਰੁਪਏ ਪ੍ਰਤੀ ਕੁਇੰਟਲ ਬਕਾਇਆ ਅਦਾਇਗੀ ਅਜੇ ਤੱਕ ਨਹੀਂ ਕੀਤੀ ਗਈ, ਜਦਕਿ ਮੌਜੂਦਾ ਗੰਨਾ ਸੀਜ਼ਨ ਖ਼ਤਮ ਹੋਣ ਵਾਲਾ ਹੈ। ਅਤੇ ਨਵਾਂ ਸੀਜ਼ਨ ਵੀ ਸ਼ੁਰੂ ਹੋਣ ਜਾ ਰਿਹਾ ਹੈ।ਉਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਰਾਜਨੀਤਿਕ ਪੱਖਪਾਤ ਦੇ ਦੋਸ਼ ਵੀ ਲਗਾਏ। ਆਗੂਆਂ ਨੇ ਕਿਹਾ ਕਿ ਕਾਲਾਨੌਰ, ਡੇਰਾ ਬਾਬਾ ਨਾਨਕ, ਦੋਰਾਂਗਲਾ ਅਤੇ ਦੀਨਾਨਗਰ ਖੇਤਰਾਂ ਵਿੱਚ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬੀ ਹੋਈ ਹੈ। ਪਰ ਨਾ ਗਰਦੌਰੀ ਕਰਵਾਈ ਗਈ ਅਤੇ ਨਾ ਹੀ ਨਿਕਾਸੀ ਨਾਲਿਆਂ, ਸੂਆਂ ਅਤੇ ਰਜਵਾਹਿਆਂ ਦੀ ਸਫ਼ਾਈ ਕਰਵਾਈ ਗਈ। ਕਈ ਵਾਰ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਜਥੇਬੰਦੀ ਨੇ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਲੋਕਾਂ ਨਾਲ ਸਬੰਧਤ ਮਾਮਲਿਆਂ ਨੂੰ ਜਾਣਬੁੱਝ ਕੇ ਲੰਬਿਤ ਰੱਖਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਅੰਤ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਡੀ.ਸੀ. ਦਫ਼ਤਰ ਅੱਗੇ ਧਰਨਾ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News