ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਾਰਪੋਰੇਟ ਪੱਖੀ ਨੀਤੀਆਂ ਦੀਆਂ ਕਾਪੀਆਂ ਫੂਕ ਕੇ ਮਨਾਈ ਲੋਹੜੀ
Saturday, Jan 14, 2023 - 11:02 AM (IST)
ਗੁਰਦਾਸਪੁਰ (ਜੀਤ ਮਠਾਰੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਬੀਤੇ ਦਿਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਸਾਹਮਣੇ ਲੱਗੇ ਪੱਕੇ ਮੋਰਚੇ ਵਾਲੇ ਸਥਾਨ ’ਤੇ ਸਰਕਾਰ ਦਾ ਪੁਤਲਾ ਫੂਕ ਕੇ ਲੋਹੜੀ ਮਨਾਈ ਤੇ ਨਾਲ ਹੀ ਭੁੱਗਾ ਬਾਲ ਕੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੀਆਂ ਕਾਪੀਆਂ ਫੂਕੀਆਂ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਸੰਘਰਸ਼ ਰੂਪੀ ਲੋਹੜੀ ਵਜੋਂ ਮਨਾਇਆ ਗਿਆ ਹੈ ਜਿਸ ਵਿਚ ਭੁਗਾ ਬਾਲ ਕੇ ਕਾਰਪੋਰੇਟ ਦੀਆਂ ਨੀਤੀਆਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਇਹ ਵੀ ਪੜ੍ਹੋ- 8ਵੀਂ ਫੇਲ੍ਹ ਵਿਅਕਤੀ ਦਾ ਹੈਰਾਨ ਕਰਨ ਵਾਲਾ ਕਾਰਾ, ਲੱਖਾਂ ਰੁਪਏ ਦੀ ਛਾਪ ਦਿੱਤੀ ਜਾਅਲੀ ਭਾਰਤੀ ਕਰੰਸੀ
ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਟੋਲ ਪਲਾਜ਼ਿਆਂ ’ਤੇ ਮੋਰਚਾ ਲਾਉਣ ਤੋਂ ਪਹਿਲਾਂ ਟੋਲ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਟੋਲ ਪਲਾਜ਼ਿਆ ਤੋਂ ਮੋਰਚਾ ਚੁੱਕਣ ਤੋਂ ਪਲਾਜ਼ਿਆਂ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਖਾਤਿਆਂ ਵਿਚ ਪੁਆਈਆਂ ਜਾਣਗੀਆਂ। ਉਸ ਵਾਅਦੇ ਤਹਿਤ ਟੋਲ ਕਰਮਚਾਰੀਆਂ ਦੇ ਖਾਤਿਆਂ ਵਿਚ ਕਿਸਾਨ ਜਥੇਬੰਦੀਆਂ ਨੇ ਤਨਖਾਹਾਂ ਪਵਾ ਦਿੱਤੀਆਂ ਹਨ ਜਿਸ ’ਤੇ ਕਰਮਚਾਰੀਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਵਾਅਦਾ ਪੂਰਾ ਕੀਤਾ ਹੈ, ਜਿਸ ਕਾਰਨ ਉਹ ਬਿਲਕੁਲ ਖੁਸ਼ ਅਤੇ ਸੰਤੁਸ਼ਟ ਹਨ। ਪਰ ਇਸ ਦੇ ਉਲਟ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਹੀਂ ਨਿਭਾਇਆ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਮੀਟਿੰਗ ਕਰਨ ਦਾ ਸਮਾਂ ਦੇ ਕੇ ਵਾਰ-ਵਾਰ ਮੁੱਕਰ ਗਏ। ਇਸ ਕਾਰਨ ਜਥੇਬੰਦੀ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਅਤੇ ਪਟੜੀਆਂ ’ਤੇ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਕੇਂਦਰ ਦੇ ਸਿੱਖ ਫ਼ੌਜੀਆਂ ਲਈ ਹੈਲਮੈਟ ਦੇ ਫ਼ੈਸਲੇ ਖ਼ਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
