BJP ਨੂੰ ਵੱਡਾ ਝਟਕਾ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਕੋਵਾਲ ਸਾਥੀਆਂ ਸਮੇਤ 'ਆਪ' ਸ਼ਾਮਲ

Sunday, May 21, 2023 - 05:40 PM (IST)

BJP ਨੂੰ ਵੱਡਾ ਝਟਕਾ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਕੋਵਾਲ ਸਾਥੀਆਂ ਸਮੇਤ 'ਆਪ' ਸ਼ਾਮਲ

ਅਜਨਾਲਾ (ਗੁਰਜੰਟ)- ਭਾਰਤੀ ਜਨਤਾ ਪਾਰਟੀ ਨੂੰ ਹਲਕਾ ਅਜਨਾਲਾ 'ਚ ਉਸ ਵਕਤ ਵੱਡਾ ਝਟਕਾ ਲੱਗਾ, ਜਦੋਂ ਪਿਛਲੇ 30 ਸਾਲਾਂ ਤੋਂ ਭਾਜਪਾ ਦੇ ਵੱਖ-ਵੱਖ ਅਹੁਦਿਆਂ ਤੇ ਕੰਮ ਕਰਨ ਵਾਲੇ ਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਰਨਲ ਸਕੱਤਰ ਸਤਿੰਦਰ ਸਿੰਘ ਮਾਕੋਵਾਲ ਨੇ ਭਾਰਤੀ ਜਨਤਾ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਦੀ ਅਗਵਾਈ ਹੇਠ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ-  60 ਸਾਲਾ ਬਜ਼ੁਰਗ ਦੇ ਖ਼ਤਰਨਾਕ ਸਟੰਟ, ਵੀਡੀਓ ਦੇਖ ਹੋਵੋਗੇ ਹੈਰਾਨ

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸਤਿੰਦਰ ਸਿੰਘ ਮਾਕੋਵਾਲ 'ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦੇ ਮਫ਼ਲਾਰ ਪਾ ਕੇ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 'ਚ ਹਰ ਉਸ ਵਿਅਕਤੀ ਦਾ ਸਵਾਗਤ ਹੈ, ਜੋ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਲਈ ਕੰਮ ਕਰਨਾ ਚਾਹੁੰਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰ ਸਿੰਘ ਮਾਕੋਵਾਲ ਨੇ ਕਿਹਾ ਕਿ ਮੈਂ ਪਿਛਲੇ 30 ਸਾਲ ਤੋਂ ਭਾਰਤੀ ਜਨਤਾ ਪਾਰਟੀ ਵਿਚ ਯੁਵਾ ਮੋਰਚੇ ਦੀ ਪ੍ਰਧਾਨਗੀ ਤੋਂ ਲੈ ਕੇ ਸੰਗਠਨ ਦੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕੀਤਾ ਹੈ, ਪਰ ਭਾਜਪਾ 'ਚ ਅੱਜ ਤੱਕ ਉਨ੍ਹਾਂ ਕੰਮਾਂ ਦਾ ਕੋਈ ਮੁੱਲ ਨਹੀਂ ਪਿਆ, ਕਿਉਂਕਿ ਭਾਜਪਾ ਸਿੱਖਾਂ ਨੂੰ ਕਦੇ ਵੀ ਅੱਗੇ ਨਹੀਂ ਆਉਣ ਦੇਣਾ ਚਾਹੁੰਦੀ।

ਇਹ ਵੀ ਪੜ੍ਹੋ- ਇੰਡੋਨੇਸ਼ੀਆ 'ਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੀ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ : ਮੰਤਰੀ ਧਾਲੀਵਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News