ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ

Tuesday, Mar 31, 2026 - 11:42 AM (IST)

ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਥਾਣਾ ਭਿੰਡੀਸੈਦਾਂ ਵਿੱਚ ਬੀਤੇ ਦਿਨੀਂ ਦੇਰ ਰਾਤ ਇੱਕ ਸ਼ੱਕੀ ਧਮਾਕੇ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਪੁਲਸ ਵੱਲੋਂ ਇਸ ਘਟਨਾ ਸਬੰਧੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਇਸੇ ਦਰਮਿਆਨ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀਸੈਦਾਂ ਵਿੱਚ ਹੋਏ ਇਸ ਬਲਾਸਟ ਮਾਮਲੇ ਵਿੱਚ ਇੱਕ ਦੇਸ਼ ਵਿਰੋਧੀ ਸੰਗਠਨ ਖਾਲਿਸਤਾਨੀ ਲਿਬਰੇਸ਼ਨ ਆਰਮੀ  (KLA) ਵੱਲੋਂ ਜ਼ਿੰਮੇਵਾਰੀ ਲੈਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਪੋਸਟ ਦੀ 'ਜਗਬਾਣੀ' ਪੁਸ਼ਟੀ ਨਹੀਂ ਕਰਦਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇੱਕ ਪੱਤਰ ਰਾਹੀਂ ਜਥੇਬੰਦੀ ਨੇ ਇਸ ਹਮਲੇ ਦਾ ਦਾਅਵਾ ਕੀਤਾ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਵਾਇਰਲ ਪੱਤਰ ਵਿੱਚ ਕੀਤੇ ਦਾਅਵੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਪੱਤਰ ਅਨੁਸਾਰ ਖਾਲਿਸਤਾਨੀ ਲਿਬਰੇਸ਼ਨ ਆਰਮੀ   ਨੇ ਦਾਅਵਾ ਕੀਤਾ ਹੈ ਕਿ  ਭਿੰਡੀਸੈਦਾਂ ਥਾਣੇ 'ਤੇ ਦੋ ਗ੍ਰਨੇਡ ਹਮਲੇ ਕੀਤੇ ਹਨ ।  ਸੰਗਠਨ ਦਾ ਕਹਿਣਾ ਹੈ ਕਿ ਇਹ ਹਮਲਾ ਗੁਰਦਾਸਪੁਰ ਦੇ ਰਣਜੀਤ ਸਿੰਘ ਦੀ ਮੌਤ ਅਤੇ ਕਥਿਤ ਫਰਜ਼ੀ ਮੁਕਾਬਲਿਆਂ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- 3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest Update

ਜਾਂਚ ਜਾਰੀ ਪੁਲਸ ਅਧਿਕਾਰੀਆਂ ਅਨੁਸਾਰ ਵਾਇਰਲ ਹੋ ਰਹੇ ਪੱਤਰ ਦੀ ਸੱਚਾਈ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਹਰ ਪਹਿਲੂ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ ਕਤਲ, ਬਿਲਡਿੰਗ ਦੀ ਬੇਸਮੈਂਟ 'ਚੋਂ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News