ਪੰਥਕ ਹਲਕਾ ਖਡੂਰ ਸਾਹਿਬ 'ਚ ਹੋਵੇਗਾ ਸਖ਼ਤ ਮੁਕਾਬਲਾ, ਜਾਣੋ ਸੀਟ ਦਾ ਇਤਿਹਾਸ
Friday, Feb 18, 2022 - 02:37 PM (IST)

ਜਲੰਧਰ (ਵੈੱਬ ਡੈਸਕ) : ਹਲਕਾ ਨੰਬਰ. 24 ਖਡੂਰ ਸਾਹਿਬ ਤਰਨਤਾਰਨ ਜ਼ਿਲ੍ਹੇ ਵਿੱਚ ਸਥਿਤ ਹੈ।1997 ਤੋਂ ਲੈ ਕੇ 2007 ਤੱਕ ਅਕਾਲੀ ਦਲ ਨੇ ਜਿੱਤ ਦੀ ਹੈਟ੍ਰਿਕ ਲਗਾਈ। 2007 ਅਤੇ 2012 ਵਿੱਚ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੇ ਜਿੱਤ ਹਾਸਲ ਕੀਤੀ। 2015 ਵਿੱਚ ਹੋਈਆਂ ਬੇਅਦਬੀਆਂ ਦੇ ਰੋਸ ਵਿੱਚ ਰਮਨਜੀਤ ਸਿੰਘ ਸਿੱਕੀ ਨੇ ਅਸਤੀਫ਼ਾ ਦੇ ਦਿੱਤਾ ਸੀ, 2016 ਵਿੱਚ ਜ਼ਿਮਨੀ ਚੋਣ ਵਿੱਚ ਕਾਂਗਰਸ ਨੇ ਚੋਣਾਂ ਦਾ ਬਾਈਕਾਟ ਕੀਤਾ ਤਾਂ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਬ੍ਰਹਮਪੁਰਾ ਨੇ ਜਿੱਤ ਹਾਸਲ ਕੀਤੀ। ਇਸ ਚੋਣ ਵਿੱਚ ਕਾਂਗਰਸ ਦੇ ਬਾਗੀ ਆਗੂ ਬਿੱਟੂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਹ ਸਫ਼ਲ ਨਾ ਹੋ ਸਕੇ।
1997
1997 ’ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਨੇ 45292 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਕਾਂਗਰਸ ਦੇ ਲੱਖਾ ਸਿੰਘ 12002 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2002
2002 ’ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਨੇ 37200 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸੁਖਦੇਵ ਸਿੰਘ 14490 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2007
2007 ’ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਨੇ 43470 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਕਾਂਗਰਸ ਦੇ ਤਰਸੇਮ ਸਿੰਘ 33490 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2012
2012 ’ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੇ 66,902 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਬ੍ਰਹਮਪੁਰਾ 63,848 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2016
ਬੇਅਦਬੀਆਂ ਦੇ ਮਾਮਲਿਆਂ ਦੇ ਰੋਸ ਵਜੋਂ 2012 ਵਿੱਚ ਕਾਂਗਰਸ ਦੇ ਵਿਧਾਇਕ ਚੁਣੇ ਗਏ ਰਮਨਜੀਤ ਸਿੰਘ ਸਿੱਕੀ ਨੇ ਅਸਤੀਫ਼ਾ ਦੇ ਦਿੱਤਾ ਤਾਂ 2016 ਵਿੱਚ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਨੇ ਚੋਣਾਂ ਦਾ ਬਾਈਕਾਟ ਕੀਤਾ।ਇਸ ਸਮੇਂ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਬ੍ਰਹਮਪੁਰਾ ਨੇ ਜਿੱਤ ਹਾਸਲ ਕੀਤੀ ਸੀ।
2017
2017 ’ਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੇ 64666 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ (ਰਣਜੀਤ ਸਿੰਘ ਬ੍ਰਹਮਪੁਰਾ ਦਾ ਪੁੱਤਰ) 47611 ਅਤੇ ਆਮ ਆਦਮੀ ਪਾਰਟੀ ਦੇ ਭੁਪਿੰਦਰ ਸਿੰਘ 28644 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਵੱਲੋਂ ਰਮਨਜੀਤ ਸਿੰਘ ਸਿੱਕੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਢੀਂਡਸਾ ਨਾਲ ਰਲ ਵੱਖਰਾ ਧੜਾ ਬਣਾਉਣ ਮਗਰੋਂ ਅਕਾਲੀ ਦਲ ਵਿੱਚ ਵਾਪਸ ਆਏ ਰਣਜੀਤ ਸਿੰਘ ਬ੍ਰਹਮਪੁਰਾ ਮੁੜ ਆਹਮੋ ਸਾਹਮਣੇ ਹੋਣਗੇ। ਆਮ ਆਦਮੀ ਪਾਰਟੀ ਨੇ ਮਨਜਿੰਦਰ ਸਿੰਘ ਲਾਲਪੁਰਾ, ਸੰਯੁਕਤ ਸਮਾਜ ਮੋਰਚਾ ਨੇ ਹਰਜਿੰਦਰ ਸਿੰਘ ਢਾਂਡਾ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਇਸ ਹਲਕੇ ਤੋਂ ਭਾਜਪਾ+ਕੈਪਟਨ+ਢੀਂਡਸਾ ਨੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ।
ਇਸ ਹਲਕੇ ’ਚ 201328 ਵੋਟਰ ਹਨ, ਜਿਨ੍ਹਾਂ ’ਚ 95336 ਪੁਰਸ਼, 105985 ਬੀਬੀਆਂ ਅਤੇ 7 ਥਰਡ ਜੈਂਡਰ ਹਨ।