ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮਜ਼ਦੂਰ ਦੀ ਮੌਤ
Sunday, Aug 10, 2025 - 01:16 PM (IST)

ਬਟਾਲਾ (ਸਾਹਿਲ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ.ਐੱਸ.ਆਈ ਸੁਰਿੰਦਰ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਚਾਹਲ ਕਲਾਂ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਬੀਤੀ ਦੇਰ ਸ਼ਾਮ ਕੰਮ ਤੋਂ ਘਰ ਨੂੰ ਵਾਪਸ ਪਰਤ ਰਿਹਾ ਸੀ। ਜਦੋਂ ਇਹ ਰਸਤੇ ਵਿਚ ਸੀ ਤਾਂ ਕਿਸੇ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ’ਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭਿੱਜਵਾ ਦਿੱਤਾ ਗਿਆ ਹੈ। ਏ. ਐੱਸ.ਆਈ ਸੁਰਿੰਦਰ ਨੇ ਅੱਗੇ ਦੱਸਿਆ ਕਿ ਮ੍ਰਿਤਕ/ ਦੀ ਪਤਨੀ ਪ੍ਰਵੀਨ ਕੌਰ ਦੇ ਬਿਆਨ ’ਤੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8