ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਟਰੈਫਿਕ ਪ੍ਰਬੰਧਾਂ ''ਚ ਦਿਸੀ ਕਮੀ, ਐਂਬੂਲੈਂਸ ਜਾਮ ''ਚ ਫਸੀ

Saturday, Jun 13, 2026 - 02:36 PM (IST)

ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਟਰੈਫਿਕ ਪ੍ਰਬੰਧਾਂ ''ਚ ਦਿਸੀ ਕਮੀ, ਐਂਬੂਲੈਂਸ ਜਾਮ ''ਚ ਫਸੀ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ) – ਅੱਜ ਜਿਥੇ ਨਗਰ ਕੌਂਸਲ ਦੀਆਂ ਚੋਣਾਂ ਹੋ ਰਹੀਆਂ ਹਨ,  ਉੱਥੇ ਹੀ ਦੀਨਾਨਗਰ ਸ਼ਹਿਰ ਵਿੱਚ ਟਰੈਫਿਕ ਪ੍ਰਬੰਧਾਂ ਦੀ ਕਮਜ਼ੋਰੀ ਇੱਕ ਵਾਰ ਫਿਰ ਸਾਹਮਣੇ ਆਈ ਹੈ।  ਮੁੱਖ ਬਾਜ਼ਾਰ ਅਤੇ ਭੀੜ-ਭੜਕੇ ਵਾਲੇ ਇਲਾਕਿਆਂ ਵਿੱਚ ਲੱਗੇ ਲੰਮੇ ਜਾਮ ਕਾਰਨ ਇੱਕ ਐਂਬੂਲੈਂਸ ਕਾਫੀ ਸਮੇਂ ਤੱਕ ਫਸੀ ਰਹੀ। ਐਂਬੂਲੈਂਸ ਵਿੱਚ ਮੌਜੂਦ ਮਰੀਜ਼ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਚੋਣਾਂ ਦੇ ਕਾਰਨ  ਵਧੇ ਹੋਏ ਆਵਾਜਾਈ ਦਬਾਅ ਦੇ ਮੱਦੇਨਜ਼ਰ ਸ਼ਹਿਰ ਵਿੱਚ ਵਾਹਨਾਂ ਦੀ ਗਿਣਤੀ ਕਾਫੀ ਵਧ ਗਈ ਹੈ, ਪਰ ਟਰੈਫਿਕ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਨਜ਼ਰ ਨਹੀਂ ਆ ਰਹੇ। ਕਈ ਥਾਵਾਂ 'ਤੇ ਗਲਤ ਢੰਗ ਨਾਲ ਖੜ੍ਹੇ ਵਾਹਨ ਅਤੇ ਸੜਕਾਂ 'ਤੇ ਲੱਗੀ ਭੀੜ ਕਾਰਨ ਜਾਮ ਦੀ ਸਥਿਤੀ ਬਣੀ ਰਹੀ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਾਮ ਕਾਰਨ ਸਿਰਫ ਐਂਬੂਲੈਂਸਾਂ ਹੀ ਨਹੀਂ ਸਗੋਂ ਆਮ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਲੋਕਾਂ ਨੇ ਮੰਗ ਕੀਤੀ ਕਿ ਸ਼ਹਿਰ ਦੇ ਮੁੱਖ ਚੌਕਾਂ ਅਤੇ ਬਾਜ਼ਾਰਾਂ ਵਿੱਚ ਟਰੈਫਿਕ ਪੁਲਸ ਦੀ ਤਾਇਨਾਤੀ ਵਧਾਈ ਜਾਵੇ ਅਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਗਰਿਕਾਂ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਟਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਕਿਸੇ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।


author

Shivani Bassan

Content Editor

Related News