ਗਲਤ ਦਵਾਈ ਖਾਣ ਨਾਲ ਔਰਤ ਦੀ ਮੌਤ
Friday, Feb 21, 2020 - 06:49 PM (IST)

ਧਾਰੀਵਾਲ, (ਖੋਸਲਾ, ਬਲਬੀਰ)— ਥਾਣਾ ਧਾਰੀਵਾਲ ਅਧੀਨ ਆਉਂਦੇ ਪਿੰਡ ਲੇਹਲ ਵਿਖੇ ਇਕ ਵਿਆਹੁਤਾ ਔਰਤ ਦੀ ਗਲਤ ਦਵਾਈ ਖਾ ਲੈਣ ਕਾਰਣ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਅਨੀਤਾ ਰਾਣੀ ਪਤਨੀ ਰਾਜ ਕੁਮਾਰ ਵਾਸੀ ਪਿੰਡ ਲੇਹਲ ਦੇ ਸਿਰ 'ਚ ਦਰਦ ਹੋਣ ਕਾਰਣ ਉਸ ਨੇ ਘਰ 'ਚ ਪਈ ਪੁਰਾਣੀ ਦਵਾਈ ਖਾ ਲਈ ਜੋ ਉਸ ਨੂੰ ਰਿਐਕਸ਼ਨ ਕਰ ਗਈ ਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਜਗਦੀਸ਼ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।