ਟਰਾਲੇ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

Friday, May 22, 2020 - 09:38 PM (IST)

ਟਰਾਲੇ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

ਤਰਨਤਾਰਨ, (ਜ.ਬ)— ਤਰਨਤਾਰਨ-ਖਡੂਰ ਸਾਹਿਬ ਮਾਰਗ 'ਤੇ ਪੈਂਦੇ ਅੱਡਾ ਪੰਡੋਰੀ ਗੋਲਾ ਦੇ ਨਜ਼ਦੀਕ ਤੇਜ਼ ਰਫਤਾਰ ਟਰੈਕਟਰ ਟਰਾਲੇ ਵਲੋਂ ਕੁਚਲਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਗੁਰਬਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਫਾਜ਼ਲਪੁਰ ਨੇ ਦੱਸਿਆ ਕਿ ਉਸ ਦੀ ਮਾਤਾ ਰਾਜਵਿੰਦਰ ਕੌਰ (45 ਸਾਲ) ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਤਰਨਤਾਰਨ ਨੂੰ ਜਾ ਰਹੀ ਸੀ। ਜਦ ਅੱਡਾ ਪੰਡੋਰੀ ਗੋਲਾ ਵਿਖੇ ਦੁਪਹਿਰ 12.30 ਵਜੇ ਪਹੁੰਚੀ ਤਾਂ ਪਿੱਛੋਂ ਟਰੈਕਟਰ ਟਰਾਲਾ ਤੇਜ਼ ਰਫਤਾਰ ਨਾਲ ਆਇਆ ਜਿਸ ਨੇ ਉਸ ਦੀ ਮਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮਾਤਾ ਰਾਜਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰੈਕਟਰ ਟਰਾਲਾ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News