ਟਰੇਨ ਦੀ ਲਪੇਟ ''ਚ ਆਉਣ ਕਾਰਨ ਔਰਤ ਦੀ ਮੌਤ

06/25/2019 10:50:38 PM

ਗੁਰਦਾਸਪੁਰ (ਵਿਨੋਦ)— ਰੇਲ-ਗੱਡੀ ਹੇਠਾਂ ਆਉਣ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ 9.30 ਵਜੇ ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਰੇਲ-ਗੱਡੀ ਹੇਠਾਂ ਇਕ ਔਰਤ ਦੇ ਆਉਣ ਨਾਲ ਮੌਤ ਹੋ ਗਈ, ਜਿਸ ਸਬੰਧੀ ਰੇਲਵੇ ਪੁਲਸ ਨੇ ਸੂਚਨਾ ਮਿਲਦੇ ਹੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਔਰਤ ਦੀ ਉਮਰ 40-45 ਸਾਲ ਦੇ ਕਰੀਬ ਹੈ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਇਸ ਕਰ ਕੇ ਲਾਸ਼ ਨੂੰ 72 ਘੰਟਿਆਂ ਲਈ ਪਛਾਣ ਵਾਸਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।


KamalJeet Singh

Content Editor

Related News