ਜਾਅਲੀ ਅਸਲਾ ਲਾਇਸੈਂਸ ਬਣਾ ਕੇ 1.90 ਲੱਖ ਰੁਪਏ ਠੱਗੇ

Sunday, Jul 19, 2026 - 02:28 PM (IST)

ਜਾਅਲੀ ਅਸਲਾ ਲਾਇਸੈਂਸ ਬਣਾ ਕੇ 1.90 ਲੱਖ ਰੁਪਏ ਠੱਗੇ

ਪੱਟੀ (ਸੌਰਭ)- ਜਾਅਲੀ ਅਸਲਾ ਲਾਇਸੈਂਸ ਤਿਆਰ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ਾਂ ਹੇਠ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਸ਼ਿਕਾਇਤਕਰਤਾ ਦੇ ਕਬਜ਼ੇ ਵਿਚੋਂ ਜਾਅਲੀ ਅਸਲਾ ਲਾਇਸੈਂਸ ਅਤੇ ਉਸ ਦੇ ਆਧਾਰ ’ਤੇ ਰੱਖਿਆ 32 ਬੋਰ ਰਿਵਾਲਵਰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਕਰੀਬ 12 ਸਾਲ ਪਹਿਲਾਂ ਉਸ ਨੇ ਆਪਣੇ ਘਰ ਨਾਲ ਲੱਗਦੀ ‘ਬਾਬਾ ਦੀਪ ਸਿੰਘ ਕਲਾਥ ਹਾਊਸ’ ਨਾਂ ਦੀ ਕੱਪੜਿਆਂ ਦੀ ਦੁਕਾਨ ਖੋਲ੍ਹੀ ਸੀ। ਕੁਝ ਸਮੇਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਸ ਦੀ ਦੁਕਾਨ ’ਤੇ ਖੋਹ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਉਸ ਨੇ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਲਈ ਅਸਲਾ ਲਾਇਸੈਂਸ ਬਣਵਾਉਣ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ ਮਿਲੇ...

ਸ਼ਿਕਾਇਤ ਅਨੁਸਾਰ ਇਸ ਦੌਰਾਨ ਉਸ ਦੀ ਮੁਲਾਕਾਤ ਕਰਨ ਸਿੰਘ ਵਾਸੀ ਪੰਡੋਰੀ ਗੋਲਾ ਨਾਲ ਹੋਈ, ਜਿਸ ਨੇ ਆਪਣੇ ਸਰਕਾਰੀ ਦਫ਼ਤਰਾਂ ਵਿਚ ਸੰਪਰਕ ਹੋਣ ਦਾ ਝਾਂਸਾ ਦੇ ਕੇ ਅਸਲਾ ਲਾਇਸੰਸ ਬਣਵਾਉਣ ਅਤੇ 32 ਬੋਰ ਰਿਵਾਲਵਰ ਦਿਵਾਉਣ ਦਾ ਭਰੋਸਾ ਦਿੱਤਾ। ਪਹਿਲਾਂ ਉਸ ਨੇ 2 ਲੱਖ 50 ਹਜ਼ਾਰ ਰੁਪਏ ਦੀ ਮੰਗ ਕੀਤੀ ਪਰ ਬਾਅਦ ਵਿਚ 1 ਲੱਖ 90 ਹਜ਼ਾਰ ਰੁਪਏ ਵਿਚ ਸਮੇਤ ਰਿਵਾਲਵਰ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਅਗਸਤ 2021 ਦੌਰਾਨ ਕਿਸ਼ਤਾਂ ਵਿਚ ਕੁੱਲ 1 ਲੱਖ 90 ਹਜ਼ਾਰ ਰੁਪਏ ਮੁਲਜ਼ਮ ਨੂੰ ਦੇ ਦਿੱਤੇ ਸਨ।

ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਡੀ.ਐੱਸ.ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਕਰਨ ਸਿੰਘ ਵਾਸੀ ਪੰਡੋਰੀ ਗੋਲਾ ਉੱਪਰ ਧੋਖਾਧੜੀ ਅਤੇ ਜਾਅਲਸਾਜ਼ੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਸ਼ਿਕਾਇਤਕਰਤਾ ਦੇ ਕਬਜ਼ੇ ਵਿਚੋਂ ਜਾਅਲੀ ਅਸਲਾ ਲਾਇਸੰਸ ਅਤੇ 32 ਬੋਰ ਰਿਵਾਲਵਰ ਵੀ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਸਾਹਮਣੇ ਆਉਂਦੀ ਹੈ, ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News