ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰੇ 'ਤੇ ਗੋਲ਼ੀਆਂ ਚਲਾਉਣ ਵਾਲਾ ਸ਼ਾਰਪ ਸ਼ੂਟਰ ਪਿਸਤੌਲ ਸਣੇ ਗ੍ਰਿਫ਼ਤਾਰ

Tuesday, May 02, 2023 - 03:43 PM (IST)

ਅੰਮ੍ਰਿਤਸਰ (ਬਿਊਰੋ)- ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰੇ 'ਤੇ ਗੋਲ਼ੀਆਂ ਚਲਾਉਣ ਵਾਲਾ ਮੁੱਖ ਸ਼ੂਟਰ ਯੁੱਧਵੀਰ ਸਿੰਘ ਉਰਫ਼ ਯੋਧਾ ਨੂੰ ਵਾਰਦਾਤ ਸਮੇਂ ਵਰਤੇ ਪਿਸਟਲ 32 ਬੋਰ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਬੀਤੇ ਦਿਨੀਂ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ ਗੈਂਗਸਟਰ ਲਖਬੀਰ ਲੰਡਾ ਦੇ ਸਾਥੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਪੁਲਸ ਵੱਲੋਂ ਦੋ ਨੌਜਵਾਨਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸੇ ਮਾਮਲੇ 'ਚ ਅੱਜ ਇਕ ਵਾਰ ਫੇਰ ਪੁਲਸ ਨੇ ਲਖਬੀਰ ਲੰਡਾ ਗੈਂਗਸਟਰ ਦੇ ਮੇਨ ਸ਼ਾਰਪਸ਼ੂਟਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਆੜ੍ਹਤੀ ਦੇ ਘਰ ਅੱਗੇ ਗੋਲੀਆਂ ਚਲਾਉਣ ਦਾ ਮਾਮਲਾ, ਗੈਂਗਸਟਰ ਲਖਬੀਰ ਲੰਡਾ ਤੇ ਸਤਨਾਮ ਸੱਤਾ ਦੇ 2 ਗੁਰਗੇ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. 3 ਅਭਿਮੰਨਿਊ ਰਾਣਾ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਪੁਲਸ ਪਾਰਟੀ ਵੱਲੋਂ ਮੁਕੱਦਮੇ 'ਚ ਲੋੜੀਂਦਾ ਮੇਨ ਸ਼ੂਟਰ ਯੁੱਧਵੀਰ ਸਿੰਘ ਉਰਫ਼ ਯੋਧਾ ਨੂੰ ਵਾਰਦਾਤ ਸਮੇਂ ਵਰਤੇ ਪਿਸਟਲ 32 ਬੋਰ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ ਉਰਫ਼ ਕਿਸ਼ਨ ਦਾ ਬਿਆਨ ਦਰਜ ਹੋਇਆ ਕਿ ਮਿਤੀ 22 ਅਪ੍ਰੈਲ ਨੂੰ ਰਾਤ ਸਮੇਂ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਉਸਦੀ ਕਾਰ 'ਤੇ ਗੋਲੀਆਂ ਚਲਾਈਆਂ ਹਨ, ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।  

ਇਹ ਵੀ ਪੜ੍ਹੋ- ਮਨਜਿੰਦਰ ਸਿਰਸਾ ਤੇ ਸੁਖਪਾਲ ਖਹਿਰਾ 'ਤੇ ਵਰ੍ਹੇ CM ਮਾਨ, ਕਹੀ ਇਹ ਗੱਲ

ਮਿਤੀ 30-04-2023 ਨੂੰ ਦੋਸ਼ੀ ਜੋਬਨਜੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਮਿਤੀ 01-05-2023 ਨੂੰ ਮੁਦੱਈ ਹਰਮਿੰਦਰ ਸਿੰਘ ਉਰਫ਼ ਕਿਸ਼ਨ, ਨਰੈਣਗੜ੍ਹ ਛੇਹਰਟਾ ਦੇ ਘਰ ਬਾਹਰ ਗੋਲੀਆਂ ਚਲਾਉਂਣ ਵਾਲਾ ਮੇਨ ਸ਼ੂਟਰ ਯੁਧਵੀਰ ਸਿੰਘ ਉਰਫ਼ ਯੋਧਾ ਨੂੰ ਵਾਰਦਾਤ ਸਮੇਂ ਵਰਤੇ ਪਿਸਟਲ 32 ਬੋਰ ਸਮੇਤ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਯੁਧਵੀਰ ਸਿੰਘ ਉਰਫ਼ ਯੋਧਾ ਦੇ ਖਿਲਾਫ਼ ਪਹਿਲਾਂ ਵੀ 02 ਮੁਕੱਦਮੇ, ਥਾਣਾ ਸੁਲਤਾਨਵਿੰਡ ਵਿਖੇ ਇਰਾਦਾ ਕਤਲ ਅਤੇ ਥਾਣਾ ਸਦਰ ਤਰਨ ਤਾਰਨ ਵਿਖੇ ਅਸਲਾ ਐਕਟ ਅਧੀਨ ਦਰਜ ਹਨ। ਇਹ ਕਰੀਬ 04 ਮਹੀਨੇ ਪਹਿਲਾਂ ਹੀ ਗੋਇੰਦਵਾਲ ਜੇਲ੍ਹ, ਜ਼ਿਲ੍ਹਾ ਤਰਨਤਾਰਨ 'ਚੋਂ ਜਮਾਨਤ ਤੋਂ ਬਾਹਰ ਆਇਆ ਸੀ। ਇਸ ਦੇ ਨਾਲ ਇਸਦੇ ਦੂਸਰੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News