ਸੰਸਦ ਬਣਿਆ ਤਾਂ ਕਿਸਾਨਾਂ ਤੇ ਪੰਜਾਬ ਦੇ ਹੱਕ ਛਾਤੀ ਠੋਕ ਕੇ ਲਿਆਵਾਂਗਾ : ਲਾਲਜੀਤ ਸਿੰਘ ਭੁੱਲਰ

Friday, Mar 15, 2024 - 01:04 PM (IST)

ਸੰਸਦ ਬਣਿਆ ਤਾਂ ਕਿਸਾਨਾਂ ਤੇ ਪੰਜਾਬ ਦੇ ਹੱਕ ਛਾਤੀ ਠੋਕ ਕੇ ਲਿਆਵਾਂਗਾ : ਲਾਲਜੀਤ ਸਿੰਘ ਭੁੱਲਰ

ਤਰਨਤਾਰਨ (ਰਮਨ ਚਾਵਲਾ)- ਲੋਕ ਸਭਾ ਚੋਣਾਂ ਨੂੰ ਲੈ ਕੇ ਕਿਸੇ ਸਮੇਂ ਅਕਾਲੀ ਦਲ ਬਾਦਲ ਦੇ ਗੜ੍ਹ ਮੰਨੇ ਜਾਣ ਵਾਲੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਜਿੱਥੇ ਵਰਕਰਾਂ ’ਚ ਭਾਰੀ ਖੁਸ਼ੀ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੈਦਾਨ ’ਚ ਉਤਰਨ ਲਈ ਕਮਰ ਕਸਦੇ ਹੋਏ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਮੌਜੂਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੀ ਰਿਹਾਇਸ਼ ਪੱਟੀ ਵਿਖੇ ਜਗਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਾਰਟੀ ’ਚ ਪਹਿਲੀ ਵਾਰ ਵਿਧਾਇਕ ਚੁਣੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ’ਚ ਵਿਗੜੇ ਢਾਂਚੇ ਨੂੰ ਦਰੁਸਤ ਕਰਦੇ ਹੋਏ ਸਹੀ ਪਟੜੀ ’ਤੇ ਲਿਆਉਂਦੇ ਹੋਏ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਗਿਆ। ਲਾਲਜੀਤ ਭੁੱਲਰ ਨੇ ਦੱਸਿਆ ਕਿ ਉਹ ਪਾਰਟੀ ਹਾਈਕਮਾਂਡ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਇਮਾਨਦਾਰੀ ਅਤੇ ਲੋਕਾਂ ਵੱਲੋਂ ਮਿਲੇ ਪਿਆਰ ਨੂੰ ਵੇਖਦੇ ਹੋਏ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ।

ਇਹ ਵੀ ਪੜ੍ਹੋ : ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਾਰਟੀ ਵੱਲੋਂ ਲਏ ਗਏ ਇਸ ਫੈਸਲੇ ਦਾ ਉਹ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਕਰ ਮੈਂ ਸੰਸਦ ਬਣਿਆ ਤਾਂ ਕਿਸਾਨਾਂ ਅਤੇ ਪੰਜਾਬ ਦੇ ਹੱਕ ਛਾਤੀ ਠੋਕ ਕੇ ਲਿਆਵਾਂਗਾ। ਇਸ ਮੌਕੇ ਪੀ. ਏ. ਦਿਲਬਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਲਾਲਜੀਤ ਸਿੰਘ ਭੁੱਲਰ ਦਾ ਮੂੰਹ ਮਿੱਠਾ ਕਰਵਾਉਣ ਪਹੁੰਚੇ।

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News