ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਨੌਜਵਾਨ ਦੀ ਕੀਤੀ ਕੁੱਟਮਾਰ, ਦਿੱਤੀਆਂ ਧਮਕੀਆਂ
Tuesday, Jun 21, 2022 - 06:31 PM (IST)

ਤਰਨਤਾਰਨ (ਜ. ਬ.) - ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਚੱਲ ਰਹੇ ਝਗੜੇ ਦੌਰਾਨ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ’ਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਨੇ ਦੱਸਿਆ ਕਿ ਉਸ ਦੇ ਚਾਚੇ ਬਲਬੀਰ ਸਿੰਘ ਦਾ ਪਿੰਡ ਦੇ ਅਮਰੀਕ ਸਿੰਘ ਵਗੈਰਾ ਨਾਲ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਝਗੜਾ ਚੱਲਦਾ ਹੈ।
ਇਸੇ ਗੱਲ ਦੀ ਰੰਜਿਸ਼ ਰੱਖਦਿਆਂ ਉਕਤ ਵਿਅਕਤੀਆਂ ਨੇ ਉਸ ਨੂੰ ਸੱਟਾਂ ਮਾਰੀਆਂ ਅਤੇ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ, ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਨਵਤੇਜ ਸਿੰਘ ਪੁੱਤਰ ਹੀਰਾ ਸਿੰਘ, ਜੱਗਾ ਸਿੰਘ ਪੁੱਤਰ ਗੁੱਗੂ ਵਾਸੀਆਨ ਚੋਹਲਾ ਸਾਹਿਬ ਅਤੇ ਹਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਰਾਣੀਵਲਾਹ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।