ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਦੋਵਾਂ ਗਰੁੱਪਾਂ ਦੇ 5 ਵਿਅਕਤੀ ਜ਼ਖ਼ਮੀ

08/02/2022 7:51:05 PM

ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ) - ਸਰਹੱਦੀ ਪਿੰਡ ਸਰਾਏ ਅਮਾਨਤ ਖਾਂ ਵਿਖੇ ਜ਼ਮੀਨੀ ਵਿਵਾਦ ਨੂੰ ਦੇ ਕੇ ਦੋ ਗਰੁੱਪਾਂ ’ਚ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਚੱਲਣ ਕਾਰਨ ਦੋਵਾਂ ਧਿਰਾਂ ਦੇ 5 ਵਿਅਕਤੀ ਛਰੇ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ’ਤੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਚੇਅਰਮੈਨ ਵਿਰਸਾ ਸਿੰਘ ਭੁੱਲਰ ਆਪਣੀ ਜ਼ਮੀਨ ’ਚ ਝੋਨਾ ਲਗਾ ਰਿਹਾ ਸੀ। ਦੂਸਰੀ ਧਿਰ ਦੇ ਸਾਬਕਾ ਸਰਪੰਚ ਮੁਲਤਾਨ ਸਿੰਘ ਤੇ ਪਿੰਡ ਦੇ ਲੋਕ ਇਹ ਕਹਿ ’ਤੇ ਉਸ ਨੂੰ ਝੋਨਾ ਲਾਉਣ ਤੋਂ ਰੋਕ ਰਹੇ ਸਨ ਕਿ ਉਹ ਪੰਚਾਇਤ ਦੀ ਸਹੀ ਗੜ੍ਹਿਆਂ ਦੀ ਜ਼ਮੀਨ ’ਤੇ ਝੋਨਾ ਲਗਾ ਰਿਹਾ, ਜਿਸ ਕਰਕੇ ਦੋਵਾਂ ਧਿਰਾਂ ਵਿਚ ਝਗੜਾ ਹੋ ਗਿਆ। ਜਿਸ ਕਾਰਨ ਗੋਲੀਆਂ ਚਲਾਈਆਂ ਗਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜੇ ’ਤੇ ਹਮਲਾ ਕੀਤਾ ਗਿਆ। 
ਦੂਜੇ ਪਾਸੇ ਘਟਨਾ ਦਾ ਪਤਾ ਚੱਲਦਿਆਂ ਥਾਣਾ ਮੁਖੀ ਸਰਾਏ ਅਮਾਨਤ ਖਾਂ ਤੇ ਡੀ.ਐੱਸ.ਪੀ ਸੁਖਵਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਇਸ ਮਾਮਲੇ ਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ ਅਤੇ ਥਾਣਾ ਮੁਖੀ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਲੈ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

rajwinder kaur

This news is Content Editor rajwinder kaur