ਜ਼ਮੀਨੀ ਝਗੜੇ ਦੇ ਚੱਲਦਿਆਂ ਸੱਟਾਂ ਮਾਰ ਕੀਤਾ ਜ਼ਖ਼ਮੀ, 17 ਖ਼ਿਲਾਫ਼ ਕੇਸ ਦਰਜ

05/10/2022 6:23:10 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਜ਼ਮੀਨੀ ਝਗਡ਼ੇ ਦੇ ਚੱਲਦਿਆਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 17 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਚਰਨਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਝੁੱਗੀਆਂ ਕਾਲੂ ਨੇ ਦੱਸਿਆ ਕਿ ਉਸ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਦਾ ਕੇਸ ਮਾਨਸੋਗ ਅਦਾਲਤ ਵਿਚ ਵਿਚਾਰ ਅਧੀਨ ਹੈ। 

ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ

ਉਨ੍ਹਾਂ ਕਿਹਾ ਕਿ ਅਸੀਂ ਆਪਣੀ ਜ਼ਮੀਨ ਵਿਚ ਕਣਕ ਦੀ ਫ਼ਸਲ ਬੀਜੀ ਹੋਈ ਸੀ। ਉਕਤ ਵਿਅਕਤੀਆਂ ਨੇ ਉਸ ਦੀ ਜ਼ਮੀਨ ਵਿਚੋਂ ਕਣਕ ਵੱਢਣੀ ਸ਼ੁਰੂ ਕਰ ਦਿੱਤੀ ਅਤੇ ਜਦ ਉਨ੍ਹਾਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੀ ਕੁੱਟ ਮਾਰ ਕੀਤੀ। ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਉਸ ਦੀ ਮਾਤਾ ਕਸ਼ਮੀਰ ਕੌਰ ਅਤੇ ਭੈਣਾਂ ਰਾਜਵਿੰਦਰ ਕੌਰ ਤੇ ਛਿੰਦਰ ਕੌਰ ਨੂੰ ਜ਼ਖ਼ਮੀ ਕਰ ਦਿੱਤਾ, ਜੋ ਇਸ ਸਮੇਂ ਸਿਵਲ ਹਸਪਤਾਲ ਪੱਟੀ ਦਾਖਲ ਹਨ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਇਸ ਸਬੰਧੀ ਏ.ਐੱਸ.ਆਈ. ਮੁਖਤਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਗੁਰਜੰਟ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਝੁੱਗੀਆਂ ਕਾਲੂ, ਹਰਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਝੁੱਗੀਆਂ ਕਾਲੂ, ਹਰਮੇਲ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਝੁੱਗੀਆਂ ਕਾਲੂ, ਝੱਗਾ ਸਿੰਘ ਵਾਸੀ ਛੰਨਾ, ਨਵਦੀਪ ਸਿੰਘ ਵਾਸੀ ਅਮਰੀਕੇ ਅਤੇ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 57 ਧਾਰਾ 323/326/506/148/149 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


rajwinder kaur

Content Editor

Related News