ਜ਼ਮੀਨੀ ਝਗੜੇ ਸਬੰਧੀ ਐੱਸ. ਐੱਸ. ਪੀ. ਬਟਾਲਾ ਨੂੰ ਸ਼ਿਕਾਇਤ ਪੱਤਰ ਦੇ ਕੇ ਕੀਤੀ ਇਨਸਾਫ਼ ਦੀ ਮੰਗ
Thursday, Feb 23, 2023 - 06:25 PM (IST)

ਬਟਾਲਾ (ਬੇਰੀ)- ਪੁਲਸ ਥਾਣਾ ਕਾਦੀਆਂ ਅਧੀਨ ਪੈਂਦੇ ਪਿੰਡ ਕੋਟ ਟੋਡਰ ਮੱਲ੍ਹ ਦੇ ਪੀੜਤ ਪਰਿਵਾਰ ਵੱਲੋਂ ਜ਼ਮੀਨੀ ਝਗੜੇ ਨੂੰ ਲੈ ਕੇ ਬਟਾਲਾ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਪੱਤਰ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਨੂੰ ਦਿੱਤੀ ਸ਼ਿਕਾਇਤ ’ਚ ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਤੇ ਅਜਮੇਰ ਸਿੰਘ ਵਾਸੀ ਪਿੰਡ ਕੋਟ ਟੋਡਰ ਮੱਲ੍ਹ ਨੇ ਦੱਸਿਆ ਕਿ ਉਨ੍ਹਾਂ ਦੇ ਸਾਂਝੇ ਖਾਤੇ ਦੀ ਜ਼ਮੀਨ ਦਾ ਝਗੜਾ ਪਿੰਡ ਦੇ ਵਿਅਕਤੀਆਂ ਦੇ ਨਾਲ ਚੱਲ ਰਿਹਾ ਹੈ, ਜਿਸਦੇ ਸਬੰਧ ਵਿਚ ਉਨ੍ਹਾਂ ਦਾ ਅਦਾਲਤ ’ਚ ਕੇਸ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਉਕਤ ਦੂਜੀ ਧਿਰ ਵੱਲੋਂ ਜ਼ਬਰਦਸਤੀ ਇਸ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ
ਉਨ੍ਹਾਂ ਕਿਹਾ ਕਿ ਜਦ ਉਹ ਸਬੰਧ ਵਿਅਕਤੀਆਂ ਨੂੰ ਰੋਕਦੇ ਹਨ ਤਾਂ ਉਹ ਉਨ੍ਹਾਂ ਨਾਲ ਲੜਾਈ ਝਗੜਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਦੋ ਵਾਰ ਉਕਤ ਵਿਅਕਤੀਆਂ ਨੇ ਉਨ੍ਹਾਂ ਨਾਲ ਲੜਾਈ ਝਗੜਾ ਕੀਤਾ ਹੈ। ਜਿਸ ਦੇ ਸਬੰਧ ਵਿਚ ਉਨ੍ਹਾਂ ਨੇ ਪੁਲਸ ਥਾਣਾ ਕਾਦੀਆਂ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਸੀ ਪਰ ਉਨ੍ਹਾਂ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਐੱਸ. ਐੱਸ. ਪੀ. ਬਟਾਲਾ ਤੋਂ ਮੰਗ ਕੀਤੀ ਕਿ ਸਬੰਧਤ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।