ਜ਼ਮੀਨੀ ਝਗੜੇ ਕਾਰਨ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ

07/20/2022 1:07:07 PM

ਤਰਨਤਾਰਨ (ਜ. ਬ.) - ਥਾਣਾ ਖੇਮਕਰਨ ਦੀ ਪੁਲਸ ਨੇ ਜ਼ਮੀਨੀ ਝਗੜੇ ਕਾਰਨ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਅਤੇ ਗੇਟ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਅਵਤਾਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਗਜ਼ਲ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਮੁੰਡੇ ਨਾਲ ਗੇਟ ਵਿਚ ਖੜ੍ਹ ਕੇ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਨਿੱਕਾ ਸਿੰਘ, ਹਰਜੀਤ ਸਿੰਘ ਅਤੇ ਅੰਗਰੇਜ਼ ਸਿੰਘ ਇਕ ਸਵਿਫਟ ਕਾਰ ’ਤੇ ਸਵਾਰ ਹੋ ਕੇ ਆਏ ਅਤੇ ਲਲਕਾਰਾ ਮਾਰਿਆ ਕਿ ਇਨ੍ਹਾਂ ਨੂੰ ਪੈਲੀ ਬਾਹਰ ਕਿਸੇ ਹੋਰ ਨੂੰ ਠੇਕੇ ’ਤੇ ਦੇਣ ਦਾ ਮਜ਼ਾ ਚਖਾ ਦਿਓ।

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਇਸੇ ਦੌਰਾਨ ਪੰਜਾਬ ਸਿੰਘ ਅਤੇ ਜਗਤਾਰ ਸਿੰਘ ਵੀ ਮੌਕੇ ’ਤੇ ਆ ਗਏ। ਇਨ੍ਹਾਂ ਨੇ ਉਸ ਉਪਰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਤੇ ਉਹ ਆਪਣੇ ਘਰ ਅੰਦਰ ਲੁਕ ਗਏ ਅਤੇ ਉਕਤ ਵਿਅਕਤੀ ਹਵਾਈ ਫਾਇਰ ਕਰਦੇ ਅਤੇ ਗੇਟ ਦੀ ਭੰਨਤੋੜ ਕਰ ਕੇ ਧਮਕੀਆਂ ਦਿੰਦੇ ਹੋਏ ਭੱਜ ਗਏ। ਘਟਨਾ ਦੀ ਇਤਲਾਹ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਹਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ, ਨਿੱਕਾ ਪੁੱਤਰ ਮੁਖਤਿਆਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਰੂੜਤ ਸਿੰਘ, ਪੰਜਾਬ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਇੰਦਰ ਸਿੰਘ ਵਾਸੀਆਨ ਗਜ਼ਲ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ


rajwinder kaur

Content Editor

Related News