ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ : DC ਘਣਸ਼ਾਮ ਥੋਰੀ

Tuesday, Jul 09, 2024 - 01:57 PM (IST)

ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ : DC ਘਣਸ਼ਾਮ ਥੋਰੀ

ਅੰਮ੍ਰਿਤਸਰ(ਨੀਰਜ)-ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਦਾ ਜੋ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ, ਲਈ ਯੋਗ ਕਿਸਾਨ ਆਪਣੇ ਐੱਸ. ਡੀ. ਐੱਮ. ਦਫਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਸਰਹੱਦ ’ਤੇ ਪੈਂਦੀਆਂ ਇਨ੍ਹਾਂ ਜ਼ਮੀਨਾਂ ਲਈ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ ਕਿਉਂਕਿ ਉਥੇ ਖੇਤੀ ਕਰਨ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਰੁਕਾਵਟਾਂ ਆਉਂਦੀਆਂ ਹਨ, ਜਿਸ ਦੀ ਭਰਪਾਈ ਸਰਕਾਰ ਮੁਆਵਜ਼ਾ ਦੇ ਕੇ ਕਰਦੀ ਹੈ।

ਇਹ ਵੀ ਪੜ੍ਹੋ-  ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ

ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਇਹ ਰਾਸ਼ੀ ਸਾਡੇ ਕੋਲ ਆ ਚੁੱਕੀ ਹੈ ਅਤੇ ਜਿਸ ਵੀ ਕਿਸਾਨ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਉਹ ਉਸ ਜ਼ਮੀਨ ਦਾ ਰਿਕਾਰਡ, ਬੈਂਕ ਦੀ ਕਾਪੀ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਪਣੇ ਆਪਣੇ ਐੱਸ. ਡੀ. ਐੱਮ. ਦਫਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਇਹ ਮੁਆਵਜ਼ਾ ਲੈਣ ਦਾ ਇਸ ਸੈਸ਼ਨ ਦਾ ਆਖਰੀ ਮੌਕਾ ਹੈ, ਇਸ ਲਈ ਕੋਈ ਵੀ ਕਿਸਾਨ ਲਾਪਰਵਾਹੀ ਨਾ ਕਰਦਾ ਹੋਇਆ ਤੁਰੰਤ ਆਪਣੇ ਆਪਣੇ ਐੱਸ. ਡੀ. ਐੱਮ. ਨਾਲ ਸੰਪਰਕ ਕਰਨ। ਉਨ੍ਹਾਂ ਸਬੰਧਤ ਐੱਸ. ਡੀ. ਐੱਮ. ਨੂੰ ਵੀ ਹਦਾਇਤ ਕੀਤੀ ਕਿ ਉਹ ਸਰਹੱਦ ’ਤੇ ਇਨ੍ਹਾਂ ਪਿੰਡਾਂ ਵਿਚ ਗੁਰਦੁਆਰਿਆਂ ਰਾਹੀਂ ਅਨਾਊਂਸਮੈਂਟ ਅਤੇ ਮਨਿਆਦੀ ਕਰਵਾ ਕੇ ਕਿਸਾਨਾਂ ਨੂੰ ਇਸ ਮੌਕੇ ਬਾਰੇ ਜਾਣਕਾਰੀ ਦੇਣ।

ਇਹ ਵੀ ਪੜ੍ਹੋ- ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News