ਡੇਰਾ ਬਾਬਾ ਨਾਨਕ ਦੇ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਡਿਊਟੀ ਦੌਰਾਨ ਹੋਈ ਸੀ ਮੌਤ

Thursday, Aug 29, 2024 - 05:24 PM (IST)

ਗੁਰਦਾਸਪੁਰ (ਗੁਰਪ੍ਰੀਤ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਖੁਰਦ ਦੇ ਬੀ. ਐੱਸ. ਐੱਫ਼. ਦੇ ਜਵਾਨ ਦੀ ਬੰਗਾਲ ਵਿੱਚ ਡਿਊਟੀ ਦੌਰਾਨ ਬੀਤੇ ਦਿਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਸੀ।  ਅੱਜ ਫੌਜੀ ਜਵਾਨ ਦੀ ਮ੍ਰਿਤਕ ਦੇਹ ਜਦੋਂ ਬਕਸੇ ਵਿੱਚ ਬੰਦ ਹੋ ਕੇ ਪਿੰਡ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਬੁਰਾ ਹਾਲ ਹੈ। ਉੱਥੇ ਹੀ ਅੱਜ ਪਿੰਡ ਉਦੋਵਾਲੀ ਖੁਰਦ ਦੇ ਸ਼ਮਸ਼ਾਨ ਘਾਟ ਵਿੱਚ ਮ੍ਰਿਤਕ ਫੌਜੀ ਜਵਾਨ ਬਲਜਿੰਦਰ ਸਿੰਘ ਉਮਰ ਕਰੀਬ (47) ਸਾਲ ਪੁੱਤਰ ਸਵਰਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

PunjabKesari

 ਇਸ ਮੌਕੇ ਬੀ. ਐੱਸ. ਐੱਫ਼. ਦੀ 27 ਬਟਾਲੀਅਨ ਸ਼ਿਕਾਰ ਮਾਛੀਆਂ ਦੇ ਕਮਾਂਡਟ ਮਾਨ ਸਿੰਘ, ਮ੍ਰਿਤਕ ਫੌਜੀ ਜਵਾਨ ਦੇ ਪਿਤਾ ਸਵਰਨ ਸਿੰਘ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਫੌਜ ਦੇ ਅਧਿਕਾਰੀਆਂ ਵੱਲੋਂ ਰੀਤ ਮਲਾਵਾਂ ਭੇਟ ਕੀਤੀਆਂ ਗਈਆਂ। ਫੌਜ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਫੌਜੀ ਜਵਾਨ ਦੇ ਪੁੱਤਰ ਨੂੰ ਤਰੰਗਾ ਭੇਟ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਸ਼ਹੀਦ ਬਲਜਿੰਦਰ ਸਿੰਘ ਦੀ ਚਿਤਾ ਨੂੰ ਅਗਨੀ ਉਹਨਾਂ ਦੇ ਵਿਦੇਸ਼ ਕੈਨੇਡਾ ਤੋਂ ਆਏ ਛੋਟੇ ਪੁੱਤਰ ਯੁਵਰਾਜ ਸਿੰਘ ਵੱਲੋ ਦੇਣ ਉਪਰੰਤ ਬੀ. ਐੱਸ. ਐੱਫ਼. ਦੇ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।

PunjabKesari

ਇਹ ਵੀ ਪੜ੍ਹੋ-  ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ ਹੈਡ ਕਾਂਸਟੇਬਲ ਬਲਜਿੰਦਰ ਸਿੰਘ ਦੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਵੈਸਟ ਬੰਗਾਲ ਦੇ ਰਾਏਗੰਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ ਜਿੱਥੇ ਬੀਤੇ ਦੋ ਦਿਨ ਪਹਿਲਾਂ ਉਸ ਦੀ ਅਚਾਨਕ ਤਬੀਅਤ ਵਿਗੜੀ ਤਾਂ ਬੀ. ਐੱਸ. ਐੱਫ਼. ਦੇ ਅਧਿਕਾਰੀਆਂ ਵੱਲੋਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਪਰ ਡਾਕਟਰਾਂ ਵੱਲੋਂ ਕਾਫੀ ਜਦੋ ਜਹਿਦ ਕਰਨ ਤੋਂ ਬਾਅਦ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਸ਼ਹੀਦ ਫੌਜੀ ਬਲਜਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।ਇਸ ਮੌਕੇ ਹਲਕਾ ਆਗੂ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਕ ਸਬੰਧੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । 

PunjabKesari

ਇਹ ਵੀ ਪੜ੍ਹੋ-  ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News