ਗੁਰਦਾਸਪੁਰ ਜ਼ਿਲ੍ਹੇ ਦੇ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਦਾ ਫੌਜੀ ਸਨਮਾਨਾਂ ਨਾਲ ਅੱਜ ਹੋਵੇਗਾ ਅੰਤਿਮ ਸੰਸਕਾਰ

Saturday, Jan 13, 2024 - 01:50 PM (IST)

ਗੁਰਦਾਸਪੁਰ (ਹਰਮਨ, ਵਿਨੋਦ)- 24 ਸਾਲਾ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਆਪਣੀ ਜਾਨ ਕੁਰਬਾਨ ਕਰ ਕੇ ਸ਼ਹੀਦਾਂ ਦੀ ਲੜੀ ’ਚ ਆਪਣਾ ਨਾਮ ਸੁਨਹਿਰੀ ਅੱਖਰਾਂ ’ਚ ਲਿਖਿਆ ਹੈ। ਜਾਣਕਾਰੀ ਦਿੰਦਿਆਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ’ਚ ਭਰਤੀ ਹੋਇਆ ਸੀ ਅਤੇ ਇਸ ਦੌਰਾਨ ਉਹ ਜ਼ਿਆਦਾਤਰ ਅੱਤਵਾਦ ਪ੍ਰਭਾਵਿਤ ਇਲਾਕਿਆਂ ’ਚ ਰਿਹਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਡਰੱਗ ਮਾਮਲੇ 'ਚ ਕਸੂਤੇ ਫਸੇ ਬਿਕਰਮ ਮਜੀਠੀਆ, SIT ਵਲੋਂ ਚੌਥੀ ਵਾਰ ਸੰਮਨ ਜਾਰੀ

ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਦੇ ਪਿਤਾ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਾਲ ਅਗਸਤ ਮਹੀਨੇ ਪੱਛਮੀ ਬੰਗਾਲ ਦੇ ਵੀਨਾਗੁੜੀ ਤੋਂ 45 ਦਿਨਾਂ ਦੀ ਛੁੱਟੀ ’ਤੇ ਆਇਆ ਸੀ। ਛੁੱਟੀ ਪੂਰੀ ਕਰਨ ਤੋਂ ਬਾਅਦ ਉਹ ਸਿੱਧਾ 18 ਰਾਸ਼ਟਰੀ ਰਾਈਫਲਜ਼ ’ਚ ਭਰਤੀ ਹੋਣ ਲਈ ਚਲਾ ਗਿਆ, ਜੋ ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਖੇਤਰ ਗੁਲਮਰਗ ਸੈਕਟਰ ’ਚ ਤਾਇਨਾਤ ਹੈ। ਬੀਤੇ ਦਿਨ ਉਹ ਆਪਣੇ ਸਾਥੀਆਂ ਸਮੇਤ ਗੁਲਮਰਗ ਤੋਂ ਦੂਰ ਬਰਫੀਲੀਆਂ ਪਹਾੜੀਆਂ ’ਤੇ ਅੱਤਵਾਦੀਆਂ ਦਾ ਸੁਰਾਗ ਲਾਉਣ ਲਈ ਗਸ਼ਤ ਕਰ ਰਹੇ ਸਨ ਕਿ ਇਸੇ ਦੌਰਾਨ ਗੁਰਪ੍ਰੀਤ ਸਿੰਘ ਦਾ ਪੈਰ ਪਹਾੜੀ ਤੋਂ ਤਿਲਕ ਗਿਆ ਅਤੇ ਉਸ ਦੇ ਪੁੱਤਰ ਨੇ ਡੂੰਘੀ ਖਾਈ ’ਚ ਡਿੱਗ ਕੇ ਆਪਣੀ ਜਾਨ ਦੇ ਦਿੱਤੀ। 

ਇਹ ਵੀ ਪੜ੍ਹੋ - ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਜੱਜ ਨੇ ਹਾਈ ਕੋਰਟ ’ਚ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਯੂਨਿਟ ਤੋਂ ਫੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋ ਗਿਆ ਹੈ। ਕੁੰਵਰ ਵਿੱਕੀ ਨੇ ਦੱਸਿਆ ਕਿ ਇਸ ਬਹਾਦਰ ਸਿਪਾਹੀ ਦੀ ਮ੍ਰਿਤਕ ਦੇਹ ਅੱਜ ਦੇਰ ਰਾਤ ਪਠਾਨਕੋਟ ਪਹੁੰਚਣ ਦੀ ਸੰਭਾਵਨਾ ਹੈ ਅਤੇ 13 ਜਨਵਰੀ ਨੂੰ ਸਿਪਾਹੀ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਭੈਣੀ ਖੱਦਰ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News