ਦੇਰ ਰਾਤ ਗੁਰੂ ਨਾਨਕ ਦੇਵ ਹਸਪਤਾਲ ’ਚ ਹੰਗਾਮਾ, ਮਰੀਜ਼ ਦੇ ਰਿਸ਼ਤੇਦਾਰਾਂ ਵਲੋਂ ਡਾਕਟਰ ਨਾਲ ਕੁੱਟਮਾਰ

Monday, Dec 04, 2023 - 11:22 AM (IST)

ਦੇਰ ਰਾਤ ਗੁਰੂ ਨਾਨਕ ਦੇਵ ਹਸਪਤਾਲ ’ਚ ਹੰਗਾਮਾ, ਮਰੀਜ਼ ਦੇ ਰਿਸ਼ਤੇਦਾਰਾਂ ਵਲੋਂ ਡਾਕਟਰ ਨਾਲ ਕੁੱਟਮਾਰ

ਅੰਮ੍ਰਿਤਸਰ (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਦੇ ਆਰਥੋ ਵਾਰਡ ਨੰਬਰ 2 ’ਚ ਦੇਰ ਰਾਤ ਕਾਫ਼ੀ ਹੰਗਾਮਾ ਹੋਇਆ। ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਵਾਰਡ ਸਟਾਫ਼ ਨਾਲ ਬਦਸਲੂਕੀ ਕੀਤੀ ਅਤੇ ਡਿਊਟੀ ’ਤੇ ਮੌਜੂਦ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਕੁੱਟਮਾਰ ਕੀਤੀ। ਡਾਕਟਰ ਨਾਲ ਕੁੱਟਮਾਰ ਦੀ ਘਟਨਾ ਤੋਂ ਬਾਅਦ ਹਸਪਤਾਲ ਦੇ ਸੀਨੀਅਰ ਅਧਿਕਾਰੀ ਅਤੇ ਜੂਨੀਅਰ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਡਾਕਟਰ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਪੁਲਸ ਹਵਾਲੇ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਡਾਕਟਰਾਂ ’ਤੇ ਕੁੱਟਮਾਰ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਇਹ ਵੀ ਪੜ੍ਹੋ-  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ

ਜੂਨੀਅਰ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਮੁਖੀ ਨੇ ਕਿਹਾ ਕਿ ਡਾਕਟਰ ਨਾਲ ਕੁੱਟਮਾਰ ਕਰਨ ਦੀ ਘਟਨਾ ਨਿੰਦਣਯੋਗ ਹੈ। ਉੱਧਰ ਦੂਜੇ ਪਾਸੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਡਾਕਟਰ ’ਤੇ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਇਸ ਸਬੰਧੀ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਪੁਲਸ ਵੱਲੋਂ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਦਾ ਮਾਮਲਾ: ਪੁਲਸ ਨੇ 4 ਮੁਲਜ਼ਮ ਕੀਤੇ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News