ਦੇਰ ਰਾਤ ਫਾਈਨਾਂਸ ਕੰਪਨੀ ਦੇ ਦਫ਼ਤਰ ’ਤੇ ਫਾਇਰਿੰਗ

Tuesday, Jan 23, 2024 - 11:33 AM (IST)

ਦੇਰ ਰਾਤ ਫਾਈਨਾਂਸ ਕੰਪਨੀ ਦੇ ਦਫ਼ਤਰ ’ਤੇ ਫਾਇਰਿੰਗ

ਬਟਾਲਾ (ਬੇਰੀ, ਸਾਹਿਲ)- ਬੀਤੀ ਦੇਰ ਰਾਤ ਬਟਾਲਾ ਦੇ ਜਲੰਧਰ ਰੋਡ ’ਤੇ ਸਥਿਤ ਇਕ ਫਾਈਨਾਂਸ ਕੰਪਨੀ ਦੇ ਦਫ਼ਤਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫ਼ਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਫ਼ਾਈਨਾਂਸ ਦੇ ਮਾਲਕ ਹਨੀ ਅਗਰਵਾਲ ਅਤੇ ਸੁਰੇਸ਼ ਅਗਰਵਾਲ ਵਾਸੀ ਬਟਾਲਾ ਨੂੰ ਇਕ ਵਿਅਕਤੀ ਵੱਲੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗੀ ਜਾ ਰਹੀ ਸੀ। ਬੀਤੀ ਰਾਤ ਹਨੀ ਅਗਰਵਾਲ ਆਪਣਾ ਦਫ਼ਤਰ ਬੰਦ ਕਰਕੇ ਘਰ ਚੱਲੇ ਗਏ ਸਨ ਕਿ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਦਫ਼ਤਰ ਦੇ ਗੇਟ ’ਤੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਉਨ੍ਹਾਂ ਦੱਸਿਆ ਕਿ ਜਦੋਂ ਹਨੀ ਅਗਰਵਾਲ ਸਵੇਰੇ ਦਫ਼ਤਰ ਪੁੱਜੇ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦਫ਼ਤਰ ਦੇ ਬਾਹਰੋਂ 5 ਖੋਲ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News