ਕਿਸਾਨਾਂ ’ਤੇ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਸੁੱਟਣਾ ਨਿੰਦਣਯੋਗ : ਭੋਮਾ

02/15/2024 12:09:46 PM

ਅੰਮ੍ਰਿਤਸਰ (ਵਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸਿੰਘੂ ਬਾਰਡਰ ’ਤੇ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਹਰ ਮੁੱਦੇ ’ਤੇ ਬੈਠ ਕੇ ਗੱਲ ਕਰੇ ਅਤੇ ਕਿਸਾਨੀ ਸੰਬੰਧੀ ਸਾਰੇ ਮਸਲੇ ਹੱਲ ਕਰੇ।

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ, ਜੇਕਰ ਅਸੀਂ ਆਪਣੀ ਰੀੜ ਦੀ ਹੱਡੀ ਆਪ ਹੀ ਤੋੜ ਦੇਵਾਂਗੇ ਤਾਂ ਦੇਸ਼ ਦੀ ਆਰਥਿਕ ਵਿਵਸਥਾ ਦਾ ਲੱਕ ਟੁੱਟ ਜਾਵੇਗਾ। ਜੇਕਰ ਕਿਸਾਨ ਆਪਣੇ ਹੱਕਾਂ ਖਾਤਰ ਆਪਣੀਆਂ ਫ਼ਸਲਾਂ ਦੀ ਰਾਖੀ ਲਈ ਦਿੱਲੀ ਜਾ ਰਹੇ ਸਨ ਤਾਂ ਸਰਕਾਰ ਨੂੰ ਚਾਹੀਦਾ ਸੀ ਕਿ ਉਨ੍ਹਾਂ ਨਾਲ ਖੁਦ ਪੰਜਾਬ ਆ ਕੇ ਗੱਲ ਕਰਦੀ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਕਿਸਾਨਾਂ ਨਾਲ ਗੱਲ ਕਰ ਕੇ ਹਰ ਮਸਲੇ ਦਾ ਹੱਲ ਛੇਤੀ ਤੋਂ ਛੇਤੀ ਕੱਢਿਆ ਜਾਵੇ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਰਬੜ ਦੀਆਂ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਕਰਵਾਵੇ ਪਰਚੇ : ਗਿਆਨੀ ਹਰਪ੍ਰੀਤ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan