ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
Tuesday, Sep 29, 2026 - 12:55 PM (IST)
ਅੰਮ੍ਰਿਤਸਰ (ਅਕਸ਼ੈ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਆਗੂਆਂ ਵੱਲੋਂ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
ਆਗੂਆਂ ਨੇ ਦੱਸਿਆ ਕਿ 2 ਦਸੰਬਰ 2024 ਨੂੰ ਆਏ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸਥਾਪਨਾ ਕੀਤੀ ਗਈ ਸੀ। ਪਾਰਟੀ ਵੱਲੋਂ ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਲਈ 13 ਨੁਕਾਤੀ ਪ੍ਰੋਗਰਾਮ ਵੀ ਲਿਆਂਦਾ ਗਿਆ ਸੀ। ਹੁਣ ਉਨ੍ਹਾਂ ਵੱਲੋਂ ‘ਗੁਰਦੁਆਰਾ ਸੁਧਾਰ ਲਹਿਰ-2’ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ 'ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਇੱਕ ਮਹਿਲਾ ਨੂੰ ਕਥਿਤ ਤੌਰ 'ਤੇ ਲੰਬੇ ਸਮੇਂ ਤੱਕ ਇੱਕ ਕਮਰੇ ਵਿੱਚ ਰੱਖਣ ਅਤੇ ਇੱਕ ਬੈਂਕ ਖਾਤੇ 'ਚੋਂ ਇੱਕ ਲੱਖ ਰੁਪਏ ਦੀ ਕਥਿਤ ਅਦਾਇਗੀ ਦਾ ਮਾਮਲਾ ਸ਼ਾਮਲ ਹੈ। ਆਗੂਆਂ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹ ਇਸ ਸਬੰਧੀ ਸਬੂਤ ਮੀਡੀਆ ਸਾਹਮਣੇ ਲਿਆਉਣ ਲਈ ਤਿਆਰ ਹਨ।
ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
ਆਗੂਆਂ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਭਰ ਦੀ ਸੰਗਤ ਨੂੰ ਇਕੱਠਾ ਕਰਕੇ ਸ੍ਰੀ ਹਰਗੋਬਿੰਦ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਵੀ ਅਰਦਾਸ ਕੀਤੀ ਜਾਵੇਗੀ। ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿੱਚ ਨੌਜਵਾਨਾਂ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
