ਹੱਕੀ ਮੰਗਾਂ ਲਈ 7 ਨੂੰ ਕੈਬਨਿਟ ਮੰਤਰੀ ਰਜੀਆ ਦੀ ਕੋਠੀ ਦਾ ਕਰਾਂਗੇ ਘਿਰਾਓ: ਪ੍ਰਧਾਨ ਲੱਲਾ
Tuesday, Apr 06, 2021 - 05:09 PM (IST)
ਰਾਜਾਸਾਂਸੀ (ਰਾਜਵਿੰਦਰ) - ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 7 ਅਪ੍ਰੈਲ ਨੂੰ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਘਿਰਾਓ ਕਰਨ ਦੇ ਰੱਖੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਸ਼ਪਾਲ ਸਿੰਘ ਲੱਲਾ ਦੀ ਅਗਵਾਈ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਕਰਮਚਾਰੀਆਂ ਦੀ ਅਹਿਮ ਮੀਟਿੰਗ ਪਿੰਡ ਲੱਲਾ ਅਫ਼ਗਾਨਾ ਵਿਖੇ ਹੋਈ। ਮੀਟਿੰਗ ’ਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਕਾਮਿਆਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਹੋਰ ਮੰਗਾਂ ਸਬੰਧੀ ਵਿਚਾਰ ਵਟਾਦਰਾਂ ਕਰਨ ਤੋਂ ਇਲਾਵਾ 7 ਅਪ੍ਰੈਲ ਨੂੰ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਸਮੇਂ ਵੱਧ ਤੋਂ ਵੱਧ ਮੁਲਾਜ਼ਮਾਂ ਨੂੰ ਪੁੱਜਣ ਲਈ ਲਾਮਬੰਦ ਕੀਤਾ ਗਿਆ।
ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਸ਼ਪਾਲ ਸਿੰਘ ਲੱਲਾ ਨੇ ਦੱਸਿਆ ਕਿ ਪੰਜਾਬ ਦਾ ਕੋਈ ਅਜਿਹਾ ਮਹਿਕਮਾਂ ਨਹੀਂ, ਜਿਸ ’ਚ ਤਰੱਕੀ ਨਾ ਮਿਲਦੀ ਹੋਏ। ਵਾਟਰ ਸਪਲਾਈ ਇੱਕ ਅਜਿਹਾ ਮਹਿਕਮਾ ਹੈ, ਜਿਸ ਵਿੱਚ ਪੰਪ ਉਪਰੇਟਰ ਤੋਂ ਲੈ ਕੇ ਮਾਲੀ, ਚੌਕੀਦਾਰ ਤੇ ਫੀਲਡ ’ਚ ਕੰਮ ਕਰਨ ਵਾਲੇ ਹੋਰ ਕਰਮਚਾਰੀਆਂ ਨੂੰ ਕੋਈ ਵੀ ਤਰੱਕੀ ਨਹੀ ਦਿੱਤੀ ਜਾਂਦੀ, ਜੋ ਸਰਾਸਰ ਗ਼ਲਤ ਹੈ।
ਪੜ੍ਹੋ ਇਹ ਵੀ ਖਬਰ - ਪੱਟੀ ਦੇ ਕਾਂਗਰਸੀ ਵਿਧਾਇਕ ‘ਹਰਮਿੰਦਰ ਸਿੰਘ ਗਿੱਲ’ ਕੋਰੋਨਾ ਪਾਜ਼ੇਟਿਵ, ਫੇਸਬੁੱਕ 'ਤੇ ਪੋਸਟ ਪਾ ਦਿੱਤੀ ਜਾਣਕਾਰੀ
ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਟਾਈਮ ਸਕੇਲ ਲਾਗੂ ਕਰਕੇ ਬਾਕੀ ਮਹਿਕਮਿਆਂ ਵਾਂਗ ਵਾਟਰ ਸਪਲਾਈ ਦੇ ਕਾਮਿਆਂ ਨੂੰ ਤਰੱਕੀ ਦਿੱਤੀ ਜਾਵੇ ਅਤੇ ਠੇਕਾ ਅਧਾਰਿਤ ਅਤੇ ਮੈਸਟਰੋਲ ’ਤੇ ਲੱਗੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਇਸ ਮੋਕੇ ਹਰਦੀਪ ਸਿੰਘ, ਹਰਭੇਜ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਕਨਤਾ ਫਸਾਦ, ਲਖਵਿੰਦਰ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ ਆਦਿ ਮੁਲਾਜ਼ਮ ਹਾਜ਼ਰ ਸਨ।
ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ