ਨਿਯਮਾਂ ਤੋਂ ਉਲਟ ਕੰਮ ਕਰਨ ਵਾਲੇ ਇਕ ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਅਤੇ 2 ਮੁਅੱਤਲ

Friday, Nov 22, 2024 - 12:46 PM (IST)

ਨਿਯਮਾਂ ਤੋਂ ਉਲਟ ਕੰਮ ਕਰਨ ਵਾਲੇ ਇਕ ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਅਤੇ 2 ਮੁਅੱਤਲ

ਅੰਮ੍ਰਿਤਸਰ (ਦਲਜੀਤ)-ਸਿਹਤ ਵਿਭਾਗ ਦਾ ਡਰੱਗ ਵਿੰਗ ਨਿਯਮਾਂ ਤੋਂ ਉਲਟ ਕੰਮ ਕਰਨ ਵਾਲੇ ਮੈਡੀਕਲ ਸਟੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅੰਜਾਮ ਦੇ ਰਿਹਾ ਹੈ। ਜ਼ੋਨਲ ਲਾਇਸੈਂਸ ਅਥਾਰਟੀ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਕੀਤੀ ਜਾਂਚ ਦੌਰਾਨ ਭਾਰੀ ਉਣਤਾਈਆਂ ਪਾਏ ਜਾਣ ’ਤੇ ਜ਼ਿਲ੍ਹੇ ਦੇ ਇਕ ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਅਤੇ 2 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ।

ਜ਼ੋਨਲ ਲਾਇਸੈਂਸ ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਡਰੱਗ ਐਂਡ ਕਾਸਟਮੈਟਿਕ ਐਕਟ ਦੀ ਉਲੰਘਣਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਜ਼ੋਨਲ ਲਾਇਸੈਂਸ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਫੂਡ ਅਤੇ ਡਰੱਗਜ਼ ਦੇ ਕਮਿਸ਼ਨਰ ਪੰਜਾਬ ਆਈ. ਏ. ਐੱਸ. ਅਭਿਨਵ ਤ੍ਰਿਖਾ ਦੀ ਅਗਵਾਈ ਵਿਚ ਜ਼ਿਲ੍ਹੇ ਅੰਦਰ ਡਰੱਗ ਐਂਡ ਕਾਸਟਮੈਟਿਕ ਐਕਟ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਲਈ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਉਨ੍ਹਾਂ ਦੱਸਿਆ ਕਿ ਬੱਬੂ ਮੈਡੀਕਲ ਬਾਬਾ ਬਕਾਲਾ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ, ਜਦਕਿ ਨਿਰਮਲ ਫਾਰਮੇਸੀ ਸੁਲਤਾਨਵਿਡ ਰੋਡ ਅਤੇ ਭੁੱਲਰ ਮੈਡੀਕਲ ਸਟੋਰ ਬਾਬਾ ਬਕਾਲਾ ਦਾ ਲਾਇਸੈਂਸ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਬੂ ਮੈਡੀਕੋਜ਼, ਬਾਬਾ ਬਕਾਲਾ ਦੀ ਬੀਤੀ 23 ਸਤੰਬਰ ਨੂੰ ਜਾਂਚ ਕੀਤੀ ਗਈ ਅਤੇ ਇੰਚਾਰਜ ਇਨ੍ਹਾਂ ਦਵਾਈਆਂ ਦੀ ਖਰੀਦ ਰਿਕਾਰਡ ਪੇਸ਼ ਕਰਨ ਵਿਚ ਅਸਫ਼ਲ ਰਹਿਣ ਕਾਰਨ ਲਾਇਸੈਂਸ ਰੱਦ ਕਰ ਦਿੱਤਾ ਗਿਆ।

ਇਸੇ ਤਰ੍ਹਾਂ 5 ਸਤੰਬਰ ਨੂੰ ਭੁੱਲਰ ਮੈਡੀਕਲ ਸਟੋਰ ਦੀ ਜਾਂਚ ਕੀਤੀ ਗਈ ਅਤੇ ਪ੍ਰੀਗਾਬਾਲੀਨ ਵਾਲੇ 570 ਕੈਪਸੂਲ ਜ਼ਬਤ ਕੀਤੇ ਗਏ। ਜ਼ੋਨਲ ਲਾਇਸੈਂਸ ਅਥਾਰਟੀ ਨੇ ਦੱਸਿਆ ਕਿ 4 ਅਕਤੂਬਰ ਨੂੰ ਨਿਰਮਲ ਫਾਰਮੇਸੀ ਸੁਲਤਾਨਵਿੰਡ ਪਿੰਡ ਦੀ ਜਾਂਚ ਕੀਤੀ ਗਈ ਅਤੇ ਗੈਬਾਪੇਂਟੀਨ ਦੇ 2434 ਕੈਪਸੂਲ ਜ਼ਬਤ ਕੀਤੇ ਗਏ, ਕਿਉਂਕਿ ਇੰਚਾਰਜ਼ ਇੰਨਾਂ ਦਵਾਈਆਂ ਦਾ ਖਰੀਦ ਰਿਕਾਰਡ ਪੇਸ਼ ਕਰਨ ਵਿਚ ਅਸਫ਼ਲ ਰਿਹਾ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਇਹ ਕਾਰਵਾਈ ਡਰੱਗਜ਼ ਰੂਲਜ਼ 1945 ਵਿੱਚ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਉਕਤ ਸਾਰੀਆਂ ਫਰਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਗਏ ਸਨ ਅਤੇ ਪੰਜਾਬ ਦੇ ਲੋਕਾਂ ਦੀ ਸਿਹਤ ਦੇ ਹਿੱਤ ਵਿੱਚ ਫਰਮਾਂ ਵੱਲੋਂ ਦਿੱਤੇ ਜਵਾਬ ਨੂੰ ਵਿਚਾਰਨ ਉਪਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕੈਮਿਸਟਾਂ ਨੂੰ ਇਕ ਵਾਰ ਫਿਰ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਰਿਕਾਰਡ ਰੱਖਣ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਜਾਂਚ ਦੌਰਾਨ ਕੋਈ ਉਣਤਾਈ ਪਾਈ ਜਾਂਦੀ ਹੈ ਤਾਂ ਸਖਤ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਈ ਦਵਾਈਆਂ ’ਤੇ ਪਾਬੰਦੀ ਲਗਾਈ ਗਈ ਹੈ ਜੇਕਰ ਬਿਨਾਂ ਰਿਕਾਰਡ ਤੋਂ ਦਵਾਈਆਂ ਵੇਚਦਾ ਕੋਈ ਪਾਇਆ ਗਿਆ ਤਾਂ ਐਕਟ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਟੀਮਾਂ ਵੱਲੋਂ ਅਚਨਚੇਤ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News