ਅੰਮ੍ਰਿਤਸਰ ''ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ
Thursday, Mar 12, 2026 - 12:16 PM (IST)
ਅੰਮ੍ਰਿਤਸਰ (ਦਲਜੀਤ)- ਸਿਹਤ ਵਿਭਾਗ ਦੇ ਡਰੱਗ ਐਂਡ ਫੂਡ ਵਿੰਗ ਵੱਲੋਂ ਡਰੱਗ ਐਂਡ ਕੋਸਮੈਟਿਕ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 13 ਮੈਡੀਕਲ ਸਟੋਰਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਜ਼ੋਨਲ ਲਾਇਸੈਂਸਿੰਗ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ 10 ਫਰਵਰੀ 2026 ਨੂੰ ਡਰੱਗ ਕੰਟਰੋਲ ਅਫ਼ਸਰ (ਡੀ.ਸੀ.ਓ.) ਅੰਮ੍ਰਿਤਸਰ-5 ਗੁਰਦੀਪ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਕਲਸੀਆਂ ਕਲਾਂ ਵਿਖੇ ਇਕ ਮੈਡੀਕਲ ਸਟੋਰ ਦਾ ਨਿਰੀਖਣ ਕੀਤਾ। ਇਸ ਦੌਰਾਨ 5,75,850 ਰੁਪਏ ਮੁੱਲ ਦੀਆਂ ਟੈਪੈਂਟਾਡੋਲ ਦੀਆਂ 3300 ਗੋਲੀਆਂ ਅਤੇ ਪ੍ਰੀਗਾਬਾਲਿਨ ਦੇ 13,200 ਕੈਪਸੂਲ ਜ਼ਬਤ ਕੀਤੇ ਗਏ। ਫ਼ਰਮ ਦੇ ਮਾਲਕ ਵੱਲੋਂ ਦਵਾਈਆਂ ਦੀ ਖਰੀਦ-ਵੇਚ ਦਾ ਰਿਕਾਰਡ ਪੇਸ਼ ਨਾ ਕਰਨ ਕਾਰਨ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 14 ਤੇ 15 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ 6 ਫਰਵਰੀ 2026 ਨੂੰ ਲੋਹਾਰਕਾ ਰੋਡ ਵਿਖੇ ਇਕ ਹੋਰ ਮੈਡੀਕਲ ਸਟੋਰ ਤੋਂ ਟ੍ਰਾਮਾਡੋਲ ਦੀਆਂ 100 ਗੋਲੀਆਂ ਅਤੇ ਪ੍ਰੀਗਾਬਾਲਿਨ ਦੇ 118 ਕੈਪਸੂਲ ਜ਼ਬਤ ਕੀਤੇ ਗਏ। ਇਸ ਮਾਮਲੇ ਵਿਚ ਥਾਣਾ ਰਣਜੀਤ ਐਵੇਨਿਊ ’ਚ ਐੱਫ.ਆਈ.ਆਰ. ਨੰਬਰ 24 ਵੀ ਦਰਜ ਕੀਤੀ ਗਈ ਸੀ। ਦੋਵਾਂ ਫ਼ਰਮਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਹ ਕੋਈ ਰਿਕਾਰਡ ਪੇਸ਼ ਨਹੀਂ ਕਰ ਸਕੀਆਂ, ਜਿਸ ਕਾਰਨ ਲਾਇਸੈਂਸ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਾਲੀਆ ਮਹੀਨਿਆਂ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਪਹਿਲਾਂ ਹੀ 11 ਕੈਮਿਸਟਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ ਅਤੇ ਹੁਣ ਇਹ ਕੁੱਲ ਗਿਣਤੀ 13 ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ, ਹੋਟਲ-ਢਾਬਿਆਂ ਸਣੇ ਕੇਟਰਿੰਗ ਕਾਰੋਬਾਰ ’ਤੇ ਸੰਕਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
