ਆਈਲੈਟਸ ਸੈਂਟਰ, ਟ੍ਰੈਵਲ ਏਜੰਸੀ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੈਂਸ ਰੱਦ

Saturday, Jan 25, 2025 - 05:06 PM (IST)

ਆਈਲੈਟਸ ਸੈਂਟਰ, ਟ੍ਰੈਵਲ ਏਜੰਸੀ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੈਂਸ ਰੱਦ

ਅੰਮ੍ਰਿਤਸਰ (ਨੀਰਜ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਵੱਖ-ਵੱਖ ਲਾਇਸੈਂਸੀ ਹੋਲਡਰਾਂ ਦੇ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੈਂਸ ਰੱਦ ਕੀਤੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ

ਉਨ੍ਹਾਂ ਦੱਸਿਆ ਕਿ ਇਨ੍ਹਾਂ ਏਜੰਸੀਆਂ ਵਲੋਂ ਇਸ ਦਫ਼ਤਰ ਨੂੰ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਕੋਈ ਪ੍ਰਤੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੇ ਆਪਣਾ ਇਮੀਗ੍ਰੇਸ਼ਨ ਦਾ ਦਫ਼ਤਰ ਬੰਦ ਕਰ ਦਿੱਤਾ ਹੈ ਅਤੇ ਕੁਝ ਏਜੰਸੀਆਂ ਵਲੋਂ ਆਪਣਾ ਲਾਇਸੈਂਸ ਰੀਨਿਊ ਕਰਵਾਉਣ ਦੀਆਂ ਇੱਛੁਕ ਨਹੀਂ ਹਨ ਬਾਰੇ ਪ੍ਰਤੀ ਬੇਨਤੀ ਦਿੱਤੀ ਹੈ, ਜਿਸ ਦੇ ਆਧਾਰ ’ਤੇ ਇਨ੍ਹਾਂ ਦਾ ਲਾਇਸੈਂਸ ਰੱਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, MLA ਜਗਦੀਪ ਕੰਬੋਜ ਗੋਲਡੀ ਦੀ ਭੈਣ ਦੀ ਮੌਤ

ਮਹਿਲਾ ਅਧਿਕਾਰੀ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈ: ਵਿਜਨਰ ਓਵਰਸੀਜ ਕੰਸਲਟੈਂਸੀ ਪਲਾਟ ਨੰਬਰ 4, 5, 6 ਨਜ਼ਦੀਕ ਬਾਬਾ ਬੁੱਢਾ ਜੀ ਐਵੇਨਿਊ ਨਿਊ ਅੰਮ੍ਰਿਤਸਰ ਗੇਟ, ਫਾਸਟ ਟਰੈਕ 302 ਡੀ-ਬਲਾਕ ਰਣਜੀਤ ਐਵੇਨਿਊ, ਮੈ: ਆਰ. ਐੱਸ ਟਰੈਵਲਜ਼ 100 ਖਾਲਸਾ ਐਵੇਨਿਊ ਨਜ਼ਦੀਕ ਖਾਲਸਾ ਕਾਲਜ ਫਾਰ ਵੂਮੈਨ, ਖਹਿਰਾ ਐਜੂਕੇਸ਼ਨ ਸਰਵਿਸਜ਼ ਐੱਸ. ਸੀ. ਓ. ਨੰ. 122 ਪਹਿਲੀ ਮੰਜ਼ਿਲ, ਬੀ ਬਲਾਕ, ਨਜ਼ਦੀਕ ਵਿਸ਼ਾਲ ਮੈਗਾਮਾਰਟ ਰਣਜੀਤ ਐਵੇਨਿਊ, ਮੁਸਤਫਾਬਾਦ ਕੰਸਲਟੈਂਟ ਸਰਵਿਸਜ਼ ਬਿਲਡਿੰਗ ਨੰਬਰ 2, ਸਾਹਮਣੇ ਸੇਵਾ ਕੇਂਦਰ ਚਾਟੀਵਿੰਡ ਚੌਕ, ਫਲਾਈਵੈਲ 7-ਈ ਭੰਡਾਰੀ ਅਸਟੈਟ ਰਾਣੀ ਕਾ ਬਾਗ ਅਤੇ ਗਲੋਬਾਲਡ ਆਈਰਸ ਪ੍ਰਾਈਵੇਟ ਲਿਮਟਿਡ 9, ਚੌਥੀ ਮੰਜ਼ਿਲ ਆਰ. ਆਰ. ਟਾਵਰ ਬੀ ਬਲਾਕ ਰਣਜੀਤ ਐਵੇਨਿਊ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ- ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੈਂਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੈਂਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜ਼ਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਾਇਸੈਂਸੀ ਵਲੋਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News