ਲੈਫ਼ਟੀਨੈਂਟ ਬਾਠ ਦਾ 51000 ਦੀ ਰਾਸ਼ੀ ਨਾਲ ਹੋਵੇਗਾ ਸਨਮਾਨ
Thursday, Sep 12, 2024 - 11:34 AM (IST)

ਚੋਗਾਵਾਂ (ਹਰਜੀਤ)-ਹਾਲ ਹੀ ਵਿਚ ਲੈਫ਼ਟੀਨੈਂਟ ਦਾ ਅਹੁਦਾ ਪ੍ਰਾਪਤ ਕਰਨ ਵਾਲੇ ਮਨਿੰਦਰਪਾਲ ਸਿੰਘ ਬਾਠ ਪਿੰਡ ਮਾਨਾਂਵਾਲਾ ਨੂੰ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੀ ਹੌਂਸਲਾ ਅਫਜਾਈ ਜਲਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਨ੍ਹਾਂ ਨੂੰ 51000 ਦੀ ਰਾਸ਼ੀ ਨਾਲ ਸਨਮਾਨਿਤ ਕਰਨਗੇ।
ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਮਨਿੰਦਰਪਾਲ ਸਿੰਘ ਬਾਠ ਅੱਜ ਦੀ ਨੌਜਵਾਨੀ ਲਈ ਇੱਕ ਮਿਸਾਲ ਬਣੇ ਹਨ ਕਿ ਮਿਹਨਤ ਕਰਕੇ ਆਪਣੇ ਦੇਸ਼ ਅੰਦਰ ਵੀ ਵੱਡੇ ਅਹੁਦੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਮੌਕੇ ਸ਼ੁਭਪ੍ਰੀਤ ਸਿੰਘ ਮਾਨਾਂਵਾਲਾ, ਪ੍ਰਧਾਨ ਗੁਰਦਿਆਲ ਸਿੰਘ, ਗੁਰਸ਼ਰਨ ਸਿੰਘ ਮਾਨਾਂਵਾਲਾ, ਤੀਰਥ ਸਿੰਘ,ਗੁਰਿੰਦਰ ਸਿੰਘ, ਸੁਖਦੇਵ ਸਿੰਘ,ਗੁਰਚਰਨ ਸਿੰਘ,ਗੁਰਸ਼ਰਨਪ੍ਰੀਤ ਸਿੰਘ,ਮੰਗਲ ਸਿੰਘ ਆਦਿ ਵਿਅਕਤੀ ਹਾਜ਼ਰ ਸਨ।
ਇਹ ਵੀ ਪੜ੍ਹੋ-ਪਟਾਕਾ ਫੈਕਟਰੀ 'ਚ ਬਲਾਸਟ ਮਾਮਲਾ : ਇਕੋ ਪਰਿਵਾਰ ਦੇ 4 ਮੁੰਡਿਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8