ਅਨਾਜ ਮੰਡੀ ''ਚ ਲਿਫਟਿੰਗ ਤੇ ਬਾਕੀ ਕੰਮ ਸੁਚੱਜੇ ਢੰਗ ਨਾਲ ਯਕੀਨੀ ਬਣਾਏ ਜਾਣ: SDM ਦੀਨਾਨਗਰ
Saturday, Apr 19, 2025 - 05:59 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐੱਮ.) ਦੀਨਾਨਗਰ ਜਸਪਿੰਦਰ ਸਿੰਘ ਆਈ. ਏ. ਐੱਸ ਵੱਲੋਂ ਅੱਜ ਦੀਨਾਨਗਰ ਅਨਾਜ ਮੰਡੀ ਦਾ ਦੌਰਾ ਕਰਕੇ ਚੱਲ ਰਹੀ ਕਣਕ ਦੀ ਖਰੀਦ ਦੀ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਗੁਰਜਿੰਦਰ ਸਿੰਘ, ਮਾਰਕੀਟ ਕਮੇਟੀ ਸਕੱਤਰ ਅਤੇ ਸਹਾਇਕ ਖੁਰਾਕ ਅਤੇ ਸਪਲਾਈ ਅਫਸਰ ਦੀਨਾਨਗਰ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਦੌਰੇ ਦੌਰਾਨ ਵੇਖਿਆ ਗਿਆ ਕਿ ਮੰਡੀ ‘ਚ ਲਿਫਟਿੰਗ ਦਾ ਕੰਮ ਚੱਲ ਰਿਹਾ ਸੀ ਅਤੇ ਫਸਲ ਦੀ ਸਫਾਈ ਵੀ ਸਮੇਂ ਸਿਰ ਹੋ ਰਹੀ ਸੀ। ਐੱਸ.ਡੀ.ਐੱਮ. ਨੇ ਹੁਕਮ ਜਾਰੀ ਕੀਤੇ ਕਿ ਖਰੀਦ, ਭੁਗਤਾਨ ਅਤੇ ਲਿਫਟਿੰਗ ਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
ਇਸ ਤੋਂ ਬਾਅਦ ਐਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿੱਚ ਇੱਕ ਸੰਯੁਕਤ ਮੀਟਿੰਗ ਹੋਈ, ਜਿਸ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ, AFSC ਅਤੇ ਖਰੀਦ ਏਜੰਸੀਆਂ ਜਿਵੇਂ ਕਿ ਪੰਗ੍ਰੇਨ, ਮਾਰਕਫੈਡ, ਪੁਨਸਪ ਅਤੇ ਐਫ.ਸੀ.ਆਈ. ਦੇ ਫੂਡ ਇੰਸਪੈਕਟਰ ਹਾਜ਼ਰ ਹੋਏ। ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਸਮੂਹ ਖਰੀਦ ਏਜੰਸੀਆਂ ਮਿਲ ਜੁਲ ਕੇ ਕੰਮ ਕਰਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਐਸ.ਡੀ.ਐੱਮ. ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਖਰੀਦ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ।
ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8