ਰੰਗਲਾ ਪੰਜਾਬ: ‘ਲਾਈਟ ਐਂਡ ਸਾਊਂਡ’ ਸ਼ੋਅ ਰਾਹੀਂ ਪੰਜਾਬ ਦੇ ਯੋਧਿਆਂ ਦੀ ਬਹਾਦਰੀ, ਦਲੇਰੀ ਤੇ ਅਮੀਰ ਵਿਰਸੇ ਨੂੰ ਕੀਤਾ

Tuesday, Feb 27, 2024 - 02:10 PM (IST)

ਰੰਗਲਾ ਪੰਜਾਬ: ‘ਲਾਈਟ ਐਂਡ ਸਾਊਂਡ’ ਸ਼ੋਅ ਰਾਹੀਂ ਪੰਜਾਬ ਦੇ ਯੋਧਿਆਂ ਦੀ ਬਹਾਦਰੀ, ਦਲੇਰੀ ਤੇ ਅਮੀਰ ਵਿਰਸੇ ਨੂੰ ਕੀਤਾ

ਅੰਮ੍ਰਿਤਸਰ (ਨੀਰਜ)- ‘ਰੰਗਲਾ ਪੰਜਾਬ’ ਮੇਲੇ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੀ ਮਦਦ ਨਾਲ ਅੰਮ੍ਰਿਤਸਰ ਵਿਚ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗਰਾਮ ਜਾਰੀ ਹਨ, ਉਥੇ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਜੋ ਕਿ ਕੰਪਨੀ ਬਾਗ ਵਿਖੇ ਸਥਿਤ ਹੈ, ਵਿਖੇ ਰੌਸ਼ਨੀ ਅਤੇ ਆਵਾਜ਼ ਦੇ ਸੁਮੇਲ ਨਾਲ ਬਣਿਆ ਬਹੁਤ ਵਧੀਆ ਸ਼ੋਅ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗੀ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

PunjabKesari

ਵਿਭਾਗ ਦੇ ਵਧੀਕ ਡਾਇਰੈਕਟਰ ਰਾਕੇਸ਼ ਪੋਪਲੀ ਨੇ ਦੱਸਿਆ ਕਿ ਇਹ ਸ਼ੋਅ ਪੱਕੇ ਤੌਰ ’ਤੇ ਚੱਲਣ ਵਾਲਾ ਸ਼ੋਅ ਹੋਵੇਗਾ, ਜੋ ਕਿ ਰੋਜ਼ਾਨਾ ਸ਼ਾਮ ਨੂੰ ਇਸ ਪੈਲੇਸ ਵਿਚ ਚੱਲੇਗਾ। ਉਨ੍ਹਾਂ ਦੱਸਿਆ ਕਿ 20 ਮਿੰਟ ਦੇ ਇਸ ਸ਼ੋਅ ਵਿਚ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। 2.76 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਦਿਲਚਸਪ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਪੰਜਾਬ ਦੇ ਯੋਧਿਆਂ ਦੀ ਬਹਾਦਰੀ, ਦਲੇਰੀ ਅਤੇ ਅਮੀਰ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਇਸ ਪੇਸ਼ਕਾਰੀ ਨੂੰ ਵੇਖਣ ਵਾਲਾ ਦਰਸ਼ਕ ਆਪਣੇ ਆਪ ਨੂੰ ਇਸ ਅਮੀਰ ਵਿਰਸੇ ਵਿਚ ਲੀਨ ਹੋਇਆ ਮਹਿਸੂਸ ਕਰਦਾ ਹੈ ਅਤੇ ਯੋਧਿਆਂ ਦੀ ਬਹਾਦਰੀ ਅਤੇ ਭਾਵਨਾ ਨੂੰ ਨਵੀਨਤਮ ਡਿਜੀਟਲ ਤਕਨਾਲੋਜੀ ਰਾਹੀਂ ਦੇਖਦੇ ਹੋਏ ਆਪ ਉਸ ਸਮੇਂ ਦਾ ਸਮਕਾਲੀ ਹੋ ਜਾਂਦਾ ਹੈ। ਇਹ ਸ਼ੋਅ ਰੋਜ਼ਾਨਾ ਮੌਸਮ ਅਨੁਸਾਰ ਸ਼ਾਮ ਦੇ ਸਮੇਂ ਇਸ ਪੈਲੇਸ ਵਿਚ ਲੋਕਾਂ ਦੀ ਮੰਗ ਅਨੁਸਾਰ ਸਮਾਂ ਤੈਅ ਕਰ ਕੇ ਚਲਾਇਆ ਜਾਵੇਗਾ ਅਤੇ ਜੇਕਰ ਲੋੜ ਮਹਿਸੂਸ ਹੋਈ ਤਾਂ ਇਕ ਤੋਂ ਵੱਧ ਸ਼ੋਅ ਵੀ ਇਸਦੇ ਰੋਜ਼ਾਨਾ ਚੱਲਣਗੇ। ਇਸ ਡਿਜੀਟਲ ਸ਼ੋਅ ਦਾ ਮੰਤਵ ਅੰਮ੍ਰਿਤਸਰ ਸ਼ਹਿਰ ਆਉਣ ਵਾਲੇ ਲੱਖਾਂ ਸੈਲਾਨੀਆਂ ਨੂੰ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ-ਨਾਲ ਸ਼ਹਿਰ ਵਿਚ ਸੈਲਾਨੀਆਂ ਲਈ ਇਕ ਆਕਰਸ਼ਨ ਪੈਦਾ ਕਰਨਾ ਹੈ ਤਾਂ ਜੋ ਲੋਕ ਅੰਮ੍ਰਿਤਸਰ ਆ ਕੇ ਇਕ ਤੋਂ ਵੱਧ ਦਿਨ ਗੁਜਾਰਨ ਅਤੇ ਇਸਦੇ ਆਲੇ-ਦੁਆਲੇ ਦੇ ਸਥਾਨਾਂ ’ਤੇ ਸੈਰ ਲਈ ਨਿਕਲਣ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਪੂਰਾ ਹੁੰਦੇ ਹੀ ਪਾਣੀ ਦੀ ਬੂੰਦ ਲਈ ਤਰਸੇਗਾ ਪਾਕਿਸਤਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News