ਕਰਜ਼ੇ 'ਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲੇ 118 ਫੀਸਦੀ ਵਧੇ
Thursday, May 24, 2018 - 04:11 PM (IST)
ਅੰਮ੍ਰਿਤਸਰ (ਮਹਿੰਦਰ) : ਪੰਜਾਬ ਦੇ ਕਿਸਾਨਾਂ ਕੋਲੋਂ ਕਰਜ਼ਾ ਵਸੂਲੀ ਨੂੰ ਲੈ ਕੇ ਉਨ੍ਹਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਭਾਜਪਾ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ 'ਚ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਮਾਮਲਿਆਂ 'ਚ118 ਫੀਸਦੀ ਦਾ ਵਾਧਾ ਹੋਇਆ ਹੈ ਜੋ ਅਤਿਅੰਤ ਚਿੰਤਾ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਸਦੀ ਜੀਵਨ-ਸ਼ੈਲੀ 'ਚ ਸੁਧਾਰ ਲਿਆਉਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਆਂਧਰਾ ਪ੍ਰਦੇਸ਼ ਦੀ ਸਰਕਾਰ ਵਾਂਗ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ 'ਚ ਵੀ ਆਰਡੀਨੈਂਸ ਜਾਰੀ ਕੀਤਾ ਜਾਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਹੋਣ ਕਾਰਨ ਕਿਸਾਨਾਂ 'ਤੇ ਸਭ ਨੂੰ ਮਾਣ ਹੈ ਪਰ ਇਹੀ ਅੰਨਦਾਤਾ ਕਰਜ਼ੇ 'ਚ ਡੁੱਬਿਆ ਹੋਇਆ ਹੈ। ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਿਸਾਨੀ ਕਰਜ਼ੇ ਨੂੰ ਲੈ ਕੇ ਕਿਸਾਨਾਂ ਨੂੰ ਪੁਲਸ ਥਾਣਿਆਂ 'ਚ ਸੱਦਣ ਲਈ ਸੰਮਨ ਨਾ ਭੇਜੇ ਜਾਣ।
ਕਿਸਾਨਾਂ ਨੂੰ ਅਦਾ ਕਰਨਾ ਪੈਂਦਾ ਹੈ 30 ਫੀਸਦੀ ਤੱਕ ਵਿਆਜ
ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਫਸਲ 'ਤੇ ਹੋਣ ਵਾਲੇ ਕੁਲ ਖਰਚ ਦਾ ਘੱਟੋ-ਘੱਟ ਮੁੱਲ ਵੀ ਨਹੀਂ ਮਿਲਦਾ, ਜਿਸ ਕਾਰਨ ਉਨ੍ਹਾਂ ਨੂੰ ਬੈਂਕਾਂ ਤੋਂ ਕਰਜ਼ੇ ਲੈਣੇ ਪੈਂਦੇ ਹਨ। ਜਦੋਂ ਕਿਸਾਨ ਕਰਜ਼ੇ ਵਾਪਸ ਨਹੀਂ ਕਰ ਸਕਦੇ ਤਾਂ ਪੁਲਸ ਅਤੇ ਰਿਕਵਰੀ ਏਜੰਟ ਉਨ੍ਹਾਂ ਨੂੰ ਜ਼ਲੀਲ ਕਰਦੇ ਹਨ। ਅਜਿਹੀ ਹਾਲਤ 'ਚਕਿਸਾਨ ਮਾਈਕ੍ਰੋ ਫਾਈਨਾਂਸ ਇੰਸਟੀਚਿਊਸ਼ਨਜ਼ ਅਤੇ ਸੈਲਫ ਹੈਲਪ ਗਰੁੱਪ ਵਰਗੀਆਂ ਕੰਪਨੀਆਂ ਕੋਲ ਜਾਣ ਲਈ ਮਜਬੂਰ ਹੋ ਜਾਂਦੇ ਹਨ। ਉਥੋਂ ਲਿਆ ਜਾਣ ਵਾਲਾ ਕਰਜ਼ਾ ਬਹੁਤ ਮਹਿੰਗਾ ਪੈਂਦਾ ਹੈ ਕਿਉਂਕਿ ਉਸ 'ਤੇ ਕਿਸਾਨਾਂ ਨੂੰ 30 ਫੀਸਦੀ ਤੱਕ ਵਿਆਜ ਦੀ ਅਦਾਇਗੀ ਕਰਨੀ ਪੈਂਦੀ ਹੈ। ਇਹ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਿਯਮਾਂ ਦੇ ਬਿਲਕੁਲ ਉਲਟ ਹੈ।
ਆਂਧਰਾ ਪ੍ਰਦੇਸ਼ ਦੇ ਕਿਸਾਨਾਂ ਦੀ ਜ਼ਿੰਦਗੀ 'ਚ ਆਇਆ ਕਾਫੀ ਸੁਧਾਰ
ਮਲਿਕ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਸਰਕਾਰ ਵਲੋਂ 2010 'ਚ ਕਿਸਾਨਾਂ ਦੇ ਹਿੱਤਾਂ 'ਚਜਾਰੀ ਕੀਤੇ ਗਏ ਆਰਡੀਨੈਂਸ ਕਾਰਨ ਉਨ੍ਹਾਂ ਦੇ ਜੀਵਨ 'ਚਕਾਫੀ ਸੁਧਾਰ ਆਇਆ ਹੈ।